22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਜਿੰਦਰ ਗੁਪਤਾ ਨੇ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ

ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉੱਘੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ...

Ad Position 21
No active advertisement
ਅਜੀਤ ਡੈਸਕ 06-11-2025

ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਉੱਘੇ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਨਵੀਂ ਦਿੱਲੀ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਹ ਸਹੁੰ ਚੁੱਕ ਸਮਾਗਮ ਸੰਸਦ ਭਵਨ ਵਿਖੇ ਹੋਇਆ, ਜਿਥੇ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।


ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਜਿੰਦਰ ਗੁਪਤਾ ਨੂੰ ਪਿਛਲੇ ਮਹੀਨੇ ਹੀ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣਿਆ ਗਿਆ ਸੀ। ਗੁਪਤਾ ਨੂੰ ਭਾਰਤ ਦੇ ਪ੍ਰਮੁੱਖ ਉਦਯੋਗਪਤੀਆਂ ਵਿਚ ਗਿਣਿਆ ਜਾਂਦਾ ਹੈ, ਜਿਨ੍ਹਾਂ ਨੇ ਟ੍ਰਾਈਡੈਂਟ ਗਰੁੱਪ ਨੂੰ ਕੱਪੜਾ, ਕਾਗਜ਼, ਊਰਜਾ ਅਤੇ ਰਸਾਇਣ ਦੇ ਖੇਤਰ ਵਿਚ ਇਕ ਵਿਸ਼ਵ-ਪੱਧਰੀ ਸਮੂਹ ਬਣਾਇਆ ਹੈ। ਇਕ ਉੱਦਮੀ ਹੋਣ ਤੋਂ ਇਲਾਵਾ ਰਾਜਿੰਦਰ ਗੁਪਤਾ ਇਕ ਪ੍ਰਸਿੱਧ ਪਰ-ਉਪਕਾਰੀ ਵੀ ਹਨ। ਉਹ ਸਿਹਤ, ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਨਾਲ ਜੁੜੇ ਕਈ ਕੰਮਾਂ ਵਿਚ ਸਰਗਰਮੀ ਨਾਲ ਸ਼ਾਮਿਲ ਹਨ, ਖਾਸ ਕਰਕੇ ਪੇਂਡੂ ਨੌਜਵਾਨਾਂ ਅਤੇ ਔਰਤਾਂ ਲਈ।

ਇਸ ਸਹੁੰ ਚੁੱਕ ਸਮਾਗਮ ਦੇ ਨਾਲ ਹੀ ਰਾਜਿੰਦਰ ਗੁਪਤਾ ਦੀ ਸੰਸਦੀ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਉਮੀਦ ਹੈ ਕਿ ਉਹ ਉਦਯੋਗ, ਨਵੀਨਤਾ ਅਤੇ ਸਮਾਜ ਭਲਾਈ ਦੇ ਆਪਣੇ ਲੰਬੇ ਤਜ਼ਰਬੇ ਦਾ ਯੋਗਦਾਨ ਕੌਮੀ ਨੀਤੀ-ਨਿਰਮਾਣ ਅਤੇ ਪੰਜਾਬ ਦੇ ਵਿਕਾਸ ਲਈ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਨਿਯਮਤ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ‘ਚ ਬਹਿਸ ਜਾਰੀ ਅਗਲੀ ਖ਼ਬਰ ਅੰਮ੍ਰਿਤਸਰ ਦੇ ਪਿੰਡ ਜਠੌਲ ਵਿਚ ਸਮੱਗਲਰ ਦੀ ਕੋਠੀ ਕੀਤੀ ਢਹਿ ਢੇਰੀ
Ad Position 24