22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਸ਼ੱਈ ਨੌਜਵਾਨ ਨੇ ਕੀਤੀ ਆਤਮ-ਹੱਤਿਆ

ਹਠੂਰ, 6 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਇਥੋਂ ਨਜ਼ਦੀਕੀ ਪਿੰਡ ਰਸੂਲਪੁਰ ਵਿਖੇ ਅੱਜ ਦੁਪਹਿਰ ਸਮੇਂ...

Ad Position 21
No active advertisement
ਅਜੀਤ ਡੈਸਕ 06-11-2025

ਹਠੂਰ, 6 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਇਥੋਂ ਨਜ਼ਦੀਕੀ ਪਿੰਡ ਰਸੂਲਪੁਰ ਵਿਖੇ ਅੱਜ ਦੁਪਹਿਰ ਸਮੇਂ ਇਕ ਨੌਜਵਾਨ ਵਲੋਂ ਲੋਪੋ ਰੋਡ 'ਤੇ ਸਥਿਤ ਬੱਸ ਅੱਡੇ ਵਿਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਗਈ। ਸੂਤਰਾਂ ਅਨੁਸਾਰ ਉਕਤ ਨੌਜਵਾਨ ਜਿਸ ਦਾ ਨਾਂਅ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਉਮਰ ਕਰੀਬ 30 ਸਾਲ ਚਿੱਟੇ ਨਸ਼ੇ ਦਾ ਆਦੀ ਸੀ, ਨੇ ਚਿੱਟਾ ਨਾ ਮਿਲਣ ਦੀ ਸੂਰਤ ਵਿਚ ਆਪਣੇ-ਆਪ ਨੂੰ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ 'ਤੇ ਪੁੱਜੀ ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ. ਐੱਚ. ਓ. ਕੁਲਜਿੰਦਰ ਸਿੰਘ ਗਰੇਵਾਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਰਨ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਹੀ ਪਤਾ ਲੱਗੇਗਾ। 

Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੀ ਛਾਪੇਮਾਰੀ ਦੌਰਾਨ ਨਕਲੀ ਲੋਗੋ ਵਾਲੇ ਸ਼ੂਜ਼ ਬਰਾਮਦ ਅਗਲੀ ਖ਼ਬਰ ਮਜੀਠੀਆ ਦੀ ਨਿਯਮਤ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ‘ਚ ਬਹਿਸ ਜਾਰੀ
Ad Position 24