22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਵਿਧਾਇਕਾ ਭਰਾਜ ਵਲੋਂ ਸ਼ਹਿਰ ਦੀ ਪ੍ਰਮੁੱਖ ਸੜਕ ਦੇ ਕੰਮ ਦੀ ਸ਼ੁਰੂਆਤ

ਸੰਗਰੂਰ, 6 ਨਵੰਬਰ (ਧੀਰਜ ਪਸ਼ੋਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ...

Ad Position 21
No active advertisement
ਅਜੀਤ ਡੈਸਕ 06-11-2025

ਸੰਗਰੂਰ, 6 ਨਵੰਬਰ (ਧੀਰਜ ਪਸ਼ੋਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਜੋ ਕਿ ਬਹੁਤ ਜਲਦ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੰਗਰੂਰ ਦੇ ਸਰਬਪੱਖੀ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਕਾਸ ਕਾਰਜਾਂ ਸੰਬੰਧੀ ਨਿੱਜੀ ਤੌਰ 'ਤੇ ਰਿਪੋਰਟ ਵੀ ਲਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ 7.70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੰਗਰੂਰ ਬਾਈਪਾਸ ਪੂਨੀਆ ਟਾਵਰ ਤੋਂ ਯਾਦਵਿੰਦਰ ਹੋਟਲ ਤੱਕ ਤਕਰੀਬਨ 5.5 ਕਿਲੋਮੀਟਰ ਲੰਮੀ ਫੋਰ ਲੇਨ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ 52.92 ਲੱਖ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਚੌਕ ਤੋਂ ਪੁਰਾਣੀ ਤਹਿਸੀਲ ਵਾਲੀ ਸੜਕ ਦਾ ਕੰਮ ਦੀ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸ਼ਹਿਰ ਦੀ ਸਭ ਤੋਂ ਵੱਧ ਚੱਲਣ ਵਾਲੀਆਂ ਸੜਕਾਂ ਵਿਚੋਂ ਇਕ ਹੈ ਤੇ ਇਸ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ, ਜੋ 15 ਨਵੰਬਰ ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਬੰਧਿਤ ਵਿਭਾਗ ਨੂੰ ਸ਼ਹਿਰ ਦੀਆਂ ਬਣਨ ਵਾਲੀਆਂ ਸੜਕਾਂ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਸਮੇਤ ਐਮ. ਸੀ. ਸਾਹਿਬਾਨ, ਵੱਖ-ਵੱਖ ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।  

Ad Position 22
No active advertisement
ਪਿਛਲੀ ਖ਼ਬਰ ਬਿਹਾਰ ਚੋਣਾਂ : ਪਹਿਲੇ ਪੜਾਅ 'ਚ 60.25% ਵੋਟਿੰਗ - ਚੋਣ ਕਮਿਸ਼ਨ ਅਗਲੀ ਖ਼ਬਰ ਬਿਹਾਰ ਚੋਣਾਂ : ਪਹਿਲੇ ਪੜਾਅ ਲਈ ਸ਼ਾਮ 5 ਵਜੇ ਤੱਕ 60.13 ਫੀਸਦੀ ਵੋਟਿੰਗ
Ad Position 24