22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਭੰਗਾਲਾ, (ਹੁਸ਼ਿਆਰਪੁਰ) 7 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਨੰਗਲ ਆਵਣਾ ਵਿਖੇ ਸੋਰਵ ਮਿਨਹਾਸ ਕਿਸਾਨ ਆਗੂ ਤੇ ਸਾਬਕਾ ਸਰਪੰਚ ’ਤੇ ਬੀਤੀ ਸ਼ਾਮ...

Ad Position 21
No active advertisement
ਅਜੀਤ ਡੈਸਕ 07-11-2025

ਭੰਗਾਲਾ, (ਹੁਸ਼ਿਆਰਪੁਰ) 7 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਨੰਗਲ ਆਵਣਾ ਵਿਖੇ ਸੋਰਵ ਮਿਨਹਾਸ ਕਿਸਾਨ ਆਗੂ ਤੇ ਸਾਬਕਾ ਸਰਪੰਚ ’ਤੇ ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਉਸ ’ਤੇ ਚਾਕੂ ਨਾਲ 7 ਤੋਂ 8 ਵਾਰ ਹਮਲਾ ਕੀਤਾ ਗਿਆ। ਉਹ ਆਪਣੇ ਪਿੰਡ ਦੀ ਗਲੀ ਵਿਚ ਖੜਾ ਸੀ।

ਪਿੰਡ ਦੇ ਹੀ ਕਿਸੇ ਵਿਅਕਤੀ ਨੇ ਉਸ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਬਾਅਦ 'ਚ ਲੋਕਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਵਲੋਂ ਸੋਰਵ ਮਿਨਹਾਸ ਬਿੱਲਾ ਦੀ ਸਿਹਤ ਨਾਜ਼ੁਕ ਦੇਖਦਿਆਂ ਜਲੰਧਰ ਹਸਪਤਾਲ ਵਿਖੇ ਰੈਫਰ ਕਰ ਦਿੱਤਾ। ਇਥੇ ਇਲਾਜ ਦੌਰਾਨ ਡਾਕਟਰਾਂ ਵਲੋਂ ਸੋਰਵ ਮਿਨਹਾਸ ਬਿੱਲਾ ਨੂੰ ਸਵੇਰ ਸਾਰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ 150 ਸਾਲ ਹੋਏ ਪੂਰੇ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24