22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਨਵੀਂ ਦਿੱਲੀ, 7 ਨਵੰਬਰ- ਸੁਪਰੀਮ ਕੋਰਟ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਮਾਮਲੇ ਦੀ ਸੁਣਵਾਈ ਕਰੇਗਾ। ਸੰਸਦ ਮੈਂਬਰ....

Ad Position 21
No active advertisement
ਅਜੀਤ ਡੈਸਕ 07-11-2025

ਨਵੀਂ ਦਿੱਲੀ, 7 ਨਵੰਬਰ- ਸੁਪਰੀਮ ਕੋਰਟ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਮਾਮਲੇ ਦੀ ਸੁਣਵਾਈ ਕਰੇਗਾ। ਸੰਸਦ ਮੈਂਬਰ ਅੰਮ੍ਰਿਤਪਾਲ ਨੇ ਖੁਦ ਇਸ ਸੰਬੰਧੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਉਨ੍ਹਾਂ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਮਾਮਲੇ ਵਿਚ ਤੀਜੀ ਵਾਰ ਐਨ.ਐਸ.ਏ. ਲਾਗੂ ਕਰਨ ਨੂੰ ਚੁਣੌਤੀ ਦਿੱਤੀ ਹੈ।

ਅੰਮ੍ਰਿਤਪਾਲ ਦੇ ਵਕੀਲਾਂ ਦਾ ਤਰਕ ਹੈ ਕਿ ਐਨ.ਐਸ.ਏ. ਲਗਾਉਣਾ ਉਸਦੀ ਨਿੱਜੀ ਆਜ਼ਾਦੀ ਦੀ ਉਲੰਘਣਾ ਕਰਦਾ ਹੈ ਅਤੇ ਉਸ ਦੀ ਨਜ਼ਰਬੰਦੀ ਖਤਮ ਕੀਤੀ ਜਾਣੀ ਚਾਹੀਦੀ ਹੈ। ਅੰਮ੍ਰਿਤਪਾਲ ਦੀ ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਉਸ ਨੂੰ ਸੰਸਦ ਦੇ ਸੈਸ਼ਨਾਂ ਵਿਚ ਹਿੱਸਾ ਲੈਣ ਦੀ ਆਗਿਆ ਦਿੱਤੀ ਜਾਵੇ, ਜੋ ਉਸਦੀ ਨਜ਼ਰਬੰਦੀ ਕਾਰਨ ਰੋਕੇ ਗਏ ਹਨ। ਅੰਮ੍ਰਿਤਪਾਲ ਦੀ ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਕ ਸੰਸਦ ਮੈਂਬਰ ਦੇ ਕੰਮਕਾਜ ਨੂੰ ਸੀਮਤ ਕਰਨਾ ਉਸ ਦੇ ਹਲਕੇ ਦੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਵਿਰੁੱਧ ਜਿਸ ਕਤਲ ਕੇਸ ਲਈ ਐਨ.ਐਸ.ਏ.ਦੀ ਮਿਆਦ ਵਧਾਈ ਗਈ ਹੈ, ਉਹ 9 ਅਕਤੂਬਰ, 2024 ਦਾ ਹੈ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਿਮਨੀ ਚੋਣ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂ ਘਰਾਂ ’ਤੋਂ ਚੁੱਕੇ ਅਗਲੀ ਖ਼ਬਰ ਸਾਰੇ ਲੋਕਾਂ ਨੂੰ ਅਮਨਜੋਤ ਕੌਰ ’ਤੇ ਹੈ ਮਾਣ- ਅਮਨਜੋਤ ਦੀ ਭੈਣ
Ad Position 24