22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜ਼ਿਮਨੀ ਚੋਣ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂ ਘਰਾਂ ’ਤੋਂ ਚੁੱਕੇ

ਝਬਾਲ (ਅੰਮ੍ਰਿਤਸਰ), 7 ਨਵੰਬਰ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਤਰਨਤਾਰਨ ਤੋਂ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਾਂ ਹੀ ਪੁ‌ਲਿਸ ਨੇ ਤੜਕਸਾਰ ਅਕਾਲੀ ਆਗੂਆਂ ਤੇ....

Ad Position 21
No active advertisement
ਅਜੀਤ ਡੈਸਕ 07-11-2025

ਝਬਾਲ (ਅੰਮ੍ਰਿਤਸਰ), 7 ਨਵੰਬਰ (ਸੁਖਦੇਵ ਸਿੰਘ)- ਵਿਧਾਨ ਸਭਾ ਹਲਕਾ ਤਰਨਤਾਰਨ ਤੋਂ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਾਂ ਹੀ ਪੁ‌ਲਿਸ ਨੇ ਤੜਕਸਾਰ ਅਕਾਲੀ ਆਗੂਆਂ ਤੇ ਵਰਕਰਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਤੜਕਸਾਰ ਪੁਲਿਸ ਨੇ ਅਕਾਲੀ ਆਗੂ ਤੇ ਪਿੰਡ ਦੋਦੇ ਦੇ ਸਰਪੰਚ ਸੋਨੂੰ ਬਰਾੜ, ਪਿੰਡ ਭੁੱਚਰ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਤਰਨ ਤਾਰਨ ਤੋਂ ਸ਼ਾਮ ਲਾਲ ਨੂੰ ਗ੍ਰਿਫਤਾਰ ਕਰ ਲਿਆ।

ਜਦੋਂ ਕਿ ਅੱਡਾ ਝਬਾਲ ਵਿਖੇ ਅਕਾਲੀ ਆਗੂ ਪੂਰਨ ਸਿੰਘ, ਸਾਬਕਾ ਸਰਪੰਚ ਅਜਮੇਰ ਸਿੰਘ ਸਮੇਤ ਬਹੁਤ ਸਾਰੇ ਅਕਾਲੀ ਆਗੂ ਪੁਲਿਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਆਸੇ ਪਾਸੇ ਹੋ ਗਏ।ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਇਸ ਨੂੰ 'ਆਪ' ਸਰਕਾਰ ਦੀ ਬੁਖਲਾਹਟ ਦਾ ਨਤੀਜ਼ਾ ਦੱਸਦਿਆਂ ਕਿਹਾ ਕਿ ਆਪਣੀਂ ਹਾਰ ਨੂੰ ਵੇਖਦਿਆਂ ਸੱਤਾਧਾਰੀ ਪਾਰਟੀ ਕੋਝੀਆਂ ਹਰਕਤਾਂ ’ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਸਰਕਾਰ ਦੀਆਂ ਧੱਕੇਸ਼ਾਹੀਆ ਦਾ ਜਵਾਬ 11 ਨਵੰਬਰ ਨੂੰ ਦੇਣਗੇ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਵਾਈ ਅੱਡੇ 'ਤੇ ਹਵਾਈ ਆਵਾਜਾਈ ਕੰਟਰੋਲ ਪ੍ਰਣਾਲੀ ਵਿਚ ਆਈ ਤਕਨੀਕੀ ਖ਼ਰਾਬੀ ਅਗਲੀ ਖ਼ਬਰ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
Ad Position 24