22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਚੰਨਣਵਾਲ ਵਿਖੇ ਸੁਪਰ ਸੀਡਰ ਦੀ ਲਪੇਟ 'ਚ ਆਉਣ ਨਾਲ ਮਜ਼ਦੂਰ ਦੀ ਮੌਤ

ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਚੰਨਣਵਾਲ ਵਿਖੇ ਵਾਪਰੇ ਹਾਦਸੇ 'ਚ ਇਕ ਪ੍ਰਵਾਸੀ ਮਜ਼ਦੂਰ...

Ad Position 21
No active advertisement
ਅਜੀਤ ਡੈਸਕ 07-11-2025

ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਚੰਨਣਵਾਲ ਵਿਖੇ ਵਾਪਰੇ ਹਾਦਸੇ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਚੰਦ ਮਹਿਤਾ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਕਿ ਇਕ ਕਿਸਾਨ ਗੁਰਜੰਟ ਸਿੰਘ ਚੰਨਣਵਾਲ ਦੇ ਖੇਤ 'ਚ ਕਣਕ ਦੀ ਬੀਜਾਈ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਚੰਦ ਮਹਿਤਾ ਅਚਾਨਕ ਸੁਪਰ ਸੀਡਰ ਦੀ ਲਪੇਟ ਵਿਚ ਆ ਗਿਆ। ਇਸ ਹਾਦਸੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰ ਆਪਣੇ ਪਿੱਛੇ ਤਿੰਨ ਬੱਚੇ ਪਤਨੀ ਅਤੇ ਪਿਤਾ ਨੂੰ ਛੱਡ ਗਿਆ ਹੈ। ਗ੍ਰਾਮ ਪੰਚਾਇਤ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਪ੍ਰਵਾਸੀ ਮਜ਼ਦੂਰ ਦੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਇਸ ਸੰਬੰਧੀ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਜਗਰੂਪ ਸਿੰਘ ਨੇ ਦੱਸਿਆ ਕਿ ਅਗਲੀ ਕਾਰਵਾਈ ਮ੍ਰਿਤਕ ਦੇ ਪਰਿਵਾਰ ਵਲੋਂ ਬਿਆਨ ਦਰਜ ਕਰਵਾਉਣ ਤੋਂ ਬਾਅਦ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਮਰੜ੍ਹੀ ਖੁਰਦ ਦੇ ਵਸਨੀਕ ਅਕਾਲੀ ਪੰਚ ਨੂੰ ਤਿੰਨ ਮੋਟਰਸਾਇਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਅੰਮ੍ਰਿਤਸਰ ਪੁਲਿਸ ਨੇ 2 ਤਸਕਰ ਨਸ਼ੇ ਸਮੇਤ ਕੀਤੇ ਕਾਬੂ
Ad Position 24