22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜੱਗੂ ਭਗਵਾਨਪੁਰੀਆ ਗੈਂਗ ਦੇ 2 ਮੈਂਬਰ ਹੁਸ਼ਿਆਰਪੁਰ ਤੋਂ ਕਾਬੂ, ਹਥਿਆਰ ਵੀ ਬਰਾਮਦ

ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ-ਇਕ ਵੱਡੀ ਸਫਲਤਾ ਵਿਚ ਐਂਟੀ-ਗੈਂਗਸਟਰ ਟਾਸਕ ਫੋਰਸ...

Ad Position 21
No active advertisement
ਅਜੀਤ ਡੈਸਕ 07-11-2025

ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ-ਇਕ ਵੱਡੀ ਸਫਲਤਾ ਵਿਚ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ  ਸਵਿੰਦਰ ਸਿੰਘ ਉਰਫ ਬੋਧੀ ਅਤੇ ਸੁਖਮਨ ਉਰਫ ਜਸ਼ਨ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਕਲਾਨੌਰ ਤੇ ਗੁਰਦਾਸਪੁਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਦੋਵੇਂ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਡਾ. ਹਰੀ ਸਿੰਘ ਨੂੰ ਨਿਸ਼ਾਨਾ ਬਣਾ ਕੇ ਕਲਾਨੌਰ ਦੇ ਵਡਾਲਾ ਬਾਂਗਰ ਵਿਚ ਇਕ ਮੈਡੀਕਲ ਦੁਕਾਨ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿਚ ਲੋੜੀਂਦੇ ਹਨ। ਬਰਾਮਦਗੀ ਵਿਚ 2 ਗਲੋਕ ਪਿਸਤੌਲ, 1 ਜ਼ੇਗਾਨਾ ਪਿਸਤੌਲ, 1 PX30 ਪਿਸਤੌਲ ਅਤੇ 1 ਮੋਟਰਸਾਈਕਲ ਮਿਲਿਆ ਹੈ। ਪੁਲਿਸ ਥਾਣਾ ਦਸੂਹਾ, ਹੁਸ਼ਿਆਰਪੁਰ ਵਿਖੇ ਅਸਲਾ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਤੇ ਹੋਰ ਜਾਂਚ ਜਾਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਪੰਜਵਾਂ ਟੀ-20 ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਦੀ ਇਤਰਾਜ਼ਯੋਗ ਵਰਤੋਂ ਮਾਮਲੇ ’ਚ ਪ੍ਰਤਾਪ ਸਿੰਘ ਬਾਜਵਾ ਤਲਬ
Ad Position 24