22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਨਾਜ ਮੰਡੀ 'ਚ ਫਸਲ ਵੇਚਣ ਆਏ ਕਿਸਾਨ ਦੀਆਂ 50 ਬੋਰੀਆਂ ਝੋਨਾ ਚੋਰੀ

ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਪਿੰਡ ਅਮਲਾ ਸਿੰਘ ਵਾਲਾ ਵਿਚ ਫਸਲ ਵੇਚਣ...

Ad Position 21
No active advertisement
ਅਜੀਤ ਡੈਸਕ 07-11-2025

ਮਹਿਲ ਕਲਾਂ, 7 ਨਵੰਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਪਿੰਡ ਅਮਲਾ ਸਿੰਘ ਵਾਲਾ ਵਿਚ ਫਸਲ ਵੇਚਣ ਆਏ ਇਕ ਕਿਸਾਨ ਦੀਆਂ 50 ਬੋਰੀਆਂ ਝੋਨਾ ਚੋਰੀ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਚੋਰੀ ਦਾ ਮਾਮਲਾ ਗੁਰਤੇਜ ਸਿੰਘ ਭੱਦਲਵੱਢ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਧਿਆਨ 'ਚ ਲਿਆਂਦਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਨੇ ਚੋਰੀ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸਾਨ ਫਸਲ ਦੇ ਘੱਟ ਝਾੜ ਨਾਲ ਖਰਚਾ ਵੱਧ ਜਾਣ ਕਰਕੇ ਪਹਿਲਾਂ ਹੀ ਪ੍ਰੇਸ਼ਾਨੀ ਵਿਚੋਂ ਲੰਘ ਰਹੇ ਹਨ। ਉਪਰੋਂ ਚੋਰੀ ਦੀਆਂ ਘਟਨਾਵਾਂ ਨੇ ਨੱਕ 'ਚ ਦਮ ਕਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਚੋਰੀ ਬਾਰੇ ਥਾਣਾ ਠੁੱਲੀਵਾਲ ਵਿਖੇ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਜੇਕਰ ਚੋਰੀ ਦੇ ਮਾਮਲੇ ਸੰਬੰਧੀ ਇਨਸਾਫ ਨਾ ਮਿਲਿਆ ਤਾਂ ਜਥੇਬੰਦੀ ਵਲੋਂ ਅਗਲਾ ਐਕਸ਼ਨ ਉਲੀਕਿਆ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਾਕੇ ਸੰਬੰਧੀ ਗੁ. ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪੁੱਜਾ ਅਗਲੀ ਖ਼ਬਰ ਕੱਲ੍ਹ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਪੰਜਵਾਂ ਟੀ-20
Ad Position 24