22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ ਦੋ ਕੀਤੇ ਕਾਬੂ

ਚੰਡੀਗੜ੍ਹ,8 ਨਵੰਬਰ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਮੁਲਜ਼ਮਾਂ ਬਿਕਰਮਜੀਤ...

Ad Position 21
No active advertisement
ਅਜੀਤ ਡੈਸਕ 08-11-2025

ਚੰਡੀਗੜ੍ਹ,8 ਨਵੰਬਰ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਮੁਲਜ਼ਮਾਂ ਬਿਕਰਮਜੀਤ ਸਿੰਘ ਉਰਫ਼ ਬਿਕਰਮ ਅਤੇ ਕਰਨ ਨੂੰ ਰਾਜਾਸਾਂਸੀ, ਅੰਮ੍ਰਿਤਸਰ ਵਿਖੇ ਇਟਲੀ ਸਥਿਤ ਮਲਕੀਤ ਸਿੰਘ ਦੇ ਬੇ-ਰਹਿਮੀ ਨਾਲ ਕਤਲ ਵਿਚ ਸ਼ਾਮਿਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਮੁਲਜ਼ਮ ਬਿਕਰਮਜੀਤ ਸਿੰਘ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਜੁੜਿਆ ਹੋਇਆ ਹੈ ਅਤੇ ਉਸ ਦਾ ਅਪਰਾਧਿਕ ਇਤਿਹਾਸ ਹੈ, ਜਿਸ ’ਤੇ ਵਿਸਫੋਟਕ ਐਕਟ, ਕਤਲ ਦੀ ਕੋਸ਼ਿਸ਼ ਅਤੇ ਹਥਿਆਰ ਐਕਟ ਤਹਿਤ ਕੇਸ ਦਰਜ ਹਨ। ਉਹ 2018 ਵਿਚ ਰਾਜਾਸਾਂਸੀ ਵਿਖੇ ਇਕ ਧਾਰਮਿਕ ਸਥਾਨ 'ਤੇ ਹੋਏ ਗ੍ਰਨੇਡ ਹਮਲੇ ਵਿਚ ਵੀ ਸ਼ਾਮਿਲ ਸੀ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ, ਬਿਕਰਮਜੀਤ ਨੇ ਪੰਜਾਬ ਵਿਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਪਾਸੋਂ ਹਥਿਆਰ ਤੇ ਕਾਰਤੂਸ ਵੀ ਬਰਾਮਦ ਹੋਏ ਹਨ ਤੇ ਪੁਲਿਸ ਵਲੋਂ ਅਗਲੇ ਤੇ ਪਿਛਲੇ ਸੰਬੰਧਾਂ ਦੀ ਜਾਂਚ ਲਈ ਪੁੱਛਗਿੱਛ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਚਾਰ ਦਹਾਕਿਆਂ ਦੀ ਮੰਗ ਹੋਈ ਪੂਰੀ, ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਹੋਈ ਸ਼ੁਰੂ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24