23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਚਾਰ ਦਹਾਕਿਆਂ ਦੀ ਮੰਗ ਹੋਈ ਪੂਰੀ, ਫ਼ਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਹੋਈ ਸ਼ੁਰੂ

ਫ਼ਿਰੋਜ਼ਪੁਰ,8 ਨਵੰਬਰ (ਉਪਮਾ ਡਾਗਾ,ਰਾਕੇਸ਼ ਚਾਵਲਾ,ਸੁਖਵਿੰਦਰ ਸਿੰਘ)- ਮੋਦੀ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਨਵੀ ਸੌਗਾਤ ਦੇਂਦੇ ਹੋਏ 4 ਨਵੀਆਂ ਵੰਦੇ ਭਾਰਤ ਰੇਲਗੱਡੀਆਂ ਸ਼ੁਰੂ ਕੀਤੀਆਂ ਗਈਆਂ...

Ad Position 21
No active advertisement
ਅਜੀਤ ਡੈਸਕ 08-11-2025

 ਫ਼ਿਰੋਜ਼ਪੁਰ,8 ਨਵੰਬਰ (ਉਪਮਾ ਡਾਗਾ,ਰਾਕੇਸ਼ ਚਾਵਲਾ,ਸੁਖਵਿੰਦਰ ਸਿੰਘ)- ਮੋਦੀ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਨਵੀ ਸੌਗਾਤ ਦਿੰਦੇ ਹੋਏ 4 ਨਵੀਆਂ ਵੰਦੇ ਭਾਰਤ ਰੇਲਗੱਡੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਤਹਿਤ ਫਿਰੋਜ਼ਪੁਰ ਤੋਂ ਦਿੱਲੀ ਲਈ ਵੀ ਵੰਦੇ ਭਾਰਤ ਰੇਲਗੱਡੀ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਇਹ ਰੇਲਗੱਡੀ ਫਿਰੋਜ਼ਪੁਰ ਤੋਂ ਦਿੱਲੀ ਅਤੇ ਦਿੱਲੀ ਤੋਂ ਫਿਰੋਜ਼ਪੁਰ ਤੱਕ ਚੱਲੇਗੀ। ਰੋਜ਼ਾਨਾ 2,000 ਤੋਂ ਵੱਧ ਯਾਤਰੀ ਇਸ ਰੇਲਗੱਡੀ ਦਾ ਲਾਭ ਲੈ ਸਕਣਗੇ।


ਇਸ ਮੌਕੇ ਬੋਲਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਹੋਰ ਨਵੀਆਂ ਰੇਲਗੱਡੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪੱਟੀ ਫ਼ਿਰੋਜ਼ਪੁਰ ਰੇਲ ਲਿੰਕ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਛੇਤੀ ਹੀ ਫ਼ਿਰੋਜ਼ਪੁਰ ਚੰਡੀਗੜ੍ਹ ਰੇਲਗੱਡੀ ਚਲਾਈ ਜਾਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਰੇਲ ਸੰਬੰਧਿਤ ਪ੍ਰੋਪਸਲ ਰੇਲ ਮੰਤਰਾਲੇ ਨੂੰ ਭੇਜਣ ਦਾ ਸੱਦਾ ਦਿੱਤਾ ਹੈ ਤੇ ਕਿਹਾ ਕਿ ਚੁਟਕਲੇ ਸੁਣਾ ਕੇ ਕੰਮ ਨਹੀਂ ਚੱਲਣਾ।


ਅੱਜ ਚੱਲੀ ਪਹਿਲੀ ਵੰਦੇ ਭਾਰਤ ਰੇਲਗੱਡੀ ਵਿਚ ਰਵਨੀਤ ਸਿੰਘ ਬਿੱਟੂ ਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਸਵਾਰ ਹੋਏ। ਇਸ ਮੌਕੇ ਕੌਮੀ ਕਾਰਜਕਾਰਨੀ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਮੌਜੂਦ ਸਨ।

 

Ad Position 22
No active advertisement
ਪਿਛਲੀ ਖ਼ਬਰ ਜੰਮੂ ਕਸ਼ਮੀਰ: ਕੁਪਵਾੜਾ ’ਚ ਦੋ ਅੱਤਵਾਦੀ ਢੇਰ ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ ਦੋ ਕੀਤੇ ਕਾਬੂ
Ad Position 24