23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਬੱਧਨੀ ਕਲਾਂ ਤੋਂ ਮੌਜੂਦਾ ਕੌਸਲਰ ’ਤੇ ਜਾਨਲੇਵਾ ਹਮਲਾ

ਬੱਧਨੀ ਕਲਾਂ, (ਮੋਗਾ), 8 ਨਵੰਬਰ (ਸੰਜੀਵ ਕੋਛੜ)- ਸਥਾਨਕ ਕਸਬਾ ਬੱਧਨੀ ਕਲਾਂ ਦੇ ਵਾਰਡ ਨੰ. 4 ਤੋਂ ਮੌਜੂਦਾ ਕੌਸਲਰ ਮੇਜਰ ਸਿੰਘ ’ਤੇ ਬੀਤੀ ਰਾਤ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ....

Ad Position 21
No active advertisement
ਅਜੀਤ ਡੈਸਕ 08-11-2025

ਬੱਧਨੀ ਕਲਾਂ, (ਮੋਗਾ), 8 ਨਵੰਬਰ (ਸੰਜੀਵ ਕੋਛੜ)- ਸਥਾਨਕ ਕਸਬਾ ਬੱਧਨੀ ਕਲਾਂ ਦੇ ਵਾਰਡ ਨੰ. 4 ਤੋਂ ਮੌਜੂਦਾ ਕੌਸਲਰ ਮੇਜਰ ਸਿੰਘ ’ਤੇ ਬੀਤੀ ਰਾਤ ਜਾਨਲੇਵਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.ਐੱਚ.ਓ. ਰਾਜ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਬੱਧਨੀ ਕਲਾਂ ਜੋ ਕਿ ਬੱਧਨੀ ਕਲਾਂ ਦੀ ਅਨਾਜ ਮੰਡੀ ’ਚ ਆੜਤ ਦੀ ਇਕ ਦੁਕਾਨ ’ਤੇ ਮੁਨੀਮੀ ਅਤੇ ਚੌਧਰੀ ਦਾ ਕੰਮ ਕਰਦਾ ਹੈ ਅਤੇ ਬੀਤੀ ਰਾਤ ਅਨਾਜ ਮੰਡੀ ’ਚ ਇਹ ਝੋਨੇ ਨਾਲ ਭਰੀਆਂ ਬੋਰੀਆਂ ਦੀ ਰਾਖੀ ਕਰਨ ਲਈ ਬੋਰੀਆਂ ਉੱਪਰ ਪਿਆ ਸੀ ਤਾਂ ਤਕਰੀਬਨ ਸਾਢੇ 10 ਵਜੇ ਦੋ ਗੱਡੀਆਂ ’ਚ ਸਵਾਰ ਹੋ ਕੇ ਆਏ ਕੁਝ ਅਣ-ਪਛਾਤੇ ਵਿਅਕਤੀਆਂ ਨੇ ਇਸ ਉੱਪਰ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਜਦੋਂ ਰੌਲਾ ਸੁਣ ਕੇ ਇਸ ਨੂੰ ਬਚਾਉਣ ਲਈ ਉਸ ਦਾ ਸਾਥੀ ਹਰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਦੌਧਰ ਆਇਆਂ ਤਾਂ ਉਕਤ ਵਿਅਕਤੀਆਂ ਨੇ ਉਸ ਉੱਪਰ ਵੀ ਹਮਲਾ ਕਰਕੇ ਉਸਨੂੰ ਵੀ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ। ਦੋਵਾਂ ਵਿਅਕਤੀਆਂ ਦੇ ਗੰਭੀਰ ਸੱਟਾਂ ਹੋਣ ਕਾਰਨ ਇੰਨਾਂ ਨੂੰ ਫਰੀਦਕੋਟ ਮੈਡੀਕਲ ਕਾਲਜ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਤਲਾਹ ਮਿਲਦਿਆਂ ਸਾਰ ਹੀ ਮੌਕੇ ’ਤੇ ਪਹੁੰਚ ਕੇ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਸੀ.ਸੀ.ਟੀ.ਵੀ ਦੀ ਫੁਟੇਜ ਅਤੇ ਹੋਰ ਤਕਨੀਕੀ ਪਹਿਲੂਆਂ ਦੇ ਅਧਾਰ ’ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਕੇਸ ਨਾਲ ਸੰਬੰਧਿਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ 1 ਦਸੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਥੋੜੀ ਦੇਰ ਤੱਕ ਕਰਨਗੇ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ
Ad Position 24