23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਟੂਰਨਾਮੈਂਟ ’ਚ ਖੇਡਦੇ ਸਮੇਂ ਦਿਲ ਦਾ ਦੌਰਾ ਪੈ ਜਾਣ ਕਾਰਨ ਉੱਘੇ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੀ ਮੌਤ

ਭਵਾਨੀਗੜ (ਸੰਗਰੂਰ), 8 ਨਵੰਬਰ (ਲਖਵਿੰਦਰ ਪਾਲ ਗਰਗ) - ਪਿੰਡ ਬਲਿਆਲ ਦੇ ਉੱਘੇ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੀ ਕਬੱਡੀ ਟੂਰਨਾਮੈਂਟ ’ਚ ਖੇਡਦੇ ਸਮੇਂ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ। ਇਸ ਘਟਨਾ...

Ad Position 21
No active advertisement
ਅਜੀਤ ਡੈਸਕ 08-11-2025

ਭਵਾਨੀਗੜ (ਸੰਗਰੂਰ), 8 ਨਵੰਬਰ (ਲਖਵਿੰਦਰ ਪਾਲ ਗਰਗ) - ਪਿੰਡ ਬਲਿਆਲ ਦੇ ਉੱਘੇ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੀ ਕਬੱਡੀ ਟੂਰਨਾਮੈਂਟ ’ਚ ਖੇਡਦੇ ਸਮੇਂ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ। ਇਸ ਘਟਨਾ ਸੰਬੰਧੀ ਪਿੰਡ ਬਲਿਆਲ ਦੇ ਸਰਪੰਚ ਜਗਮੀਤ ਸਿੰਘ ਭੋਲਾ ਨੇ ਦੱਸਿਆ ਕਿ ਬੀਤੇ ਦਿਨੀਂ ਬਿੱਟੂ ਬਲਿਆਲ ਪਿੰਡ ਰੂਪਾਹੇੜੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਕਬੱਡੀ ਟਰੂਨਾਮੈਂਟ ’ਚ ਖੇਡ ਰਿਹਾ ਸੀ। ਉਸ ਵਲੋਂ ਰੇਡ ਪਾਉਣ ਤੋਂ ਬਾਅਦ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨਾਂ ਦੱਸਿਆ ਕਿ ਕੁਝ ਸਮਾਂ ਪਹਿਲਾ ਬਿੱਟੂ ਬਲਿਆਲ ਨੂੰ ਦਿਲ ਦੀ ਬਿਮਾਰੀ ਹੋਣ ਕਾਰਨ ਉਸ ਦੇ ਸਟੰਟ ਪਾਏ ਗਏ ਸੀ ਤੇ ਡਾਕਟਰਾਂ ਵਲੋਂ ਉਸ ਨੂੰ ਕਬੱਡੀ ਨਾ ਖੇਡਣ ਦੀ ਸਲਾਹ ਦਿੱਤੀ ਗਈ ਸੀ। ਬਿੱਟੂ ਬਲਿਆਲ ਦੀ ਅਚਾਨਕ ਹੋਈ ਮੌਤ ਨਾਲ ਪਿੰਡ ਵਾਸੀਆ ਤੇ ਉਸ ਦੇ ਖਿਡਾਰੀ ਦੋਸਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾਂ ਕਰਦਿਆ ਹੋਏ ਦੱਸਿਆ ਕਿ ਬਿੱਟੂ ਬਲਿਆਲ ਦੇ ਮਾਤਾ-ਪਿਤਾ ਤੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਹੁਣ ਬਿੱਟੂ ਦੇ ਪਰਿਵਾਰ ’ਚ ਉਸ ਦੀ ਵਿਧਵਾ ਪਤਨੀ ਤੇ ਭੈਣ ਹੀ ਰਹਿ ਗਈਆਂ ਹਨ। ਉਨਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਜ਼ਿਆਦਾ ਤੋਂ ਜ਼ਿਆਦਾ ਆਰਥਿਕ ਸਹਾਇਤਾ ਕੀਤੀ ਜਾਵੇ ਤੇ ਉਸ ਦੀ ਵਿਧਵਾ ਪਤਨੀ ਤੇ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11-12 ਨਵੰਬਰ 2025 ਨੂੰ ਕਰਨਗੇ ਭੂਟਾਨ ਦਾ ਸਰਕਾਰੀ ਦੌਰਾ ਅਗਲੀ ਖ਼ਬਰ ਬੀ.ਐਸ.ਐਫ. ਜਵਾਨ ਦੀ ਡਿਊਟੀ ਦੌਰਾਨ ਮੋਹਾਲੀ ਲੱਖਨੋਰ ਕੈਂਪ ’ਚ ਹੋਈ ਮੌਤ, ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇ...
Ad Position 24