23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਹੜ੍ਹ ਪ੍ਰਭਾਵਿਤ ਇਲਾਕੇ ਵਿਚ ਅਜੇ ਵੀ ਖਾਦ ਤੇ ਡੀਜ਼ਲ ਦੀ ਸਖ਼ਤ ਲੋੜ - ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ (ਕਪੂਰਥਲਾ), 8 ਨਵੰਬਰ (ਜਗਮੋਹਣ ਸਿੰਘ ਥਿੰਦ) - ਹੜ੍ਹ ਪ੍ਰਭਾਵਿਤ ਇਲਾਕੇ ਮੰਡ ਬਾਊਪੁਰ ਵਿਚ ਚੱਲ ਰਹੀ ਸੇਵਾ ਦਾ ਜਾਇਜਾ ਲੈਂਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਕਿਹਾ ਕਿ ਇਸ ਖਿੱਤੇ ਦੇ ਕਿਸਾਨਾਂ...

Ad Position 21
No active advertisement
ਅਜੀਤ ਡੈਸਕ 08-11-2025

ਸੁਲਤਾਨਪੁਰ ਲੋਧੀ (ਕਪੂਰਥਲਾ), 8 ਨਵੰਬਰ (ਜਗਮੋਹਣ ਸਿੰਘ ਥਿੰਦ) - ਹੜ੍ਹ ਪ੍ਰਭਾਵਿਤ ਇਲਾਕੇ ਮੰਡ ਬਾਊਪੁਰ ਵਿਚ ਚੱਲ ਰਹੀ ਸੇਵਾ ਦਾ ਜਾਇਜਾ ਲੈਂਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਕਿਹਾ ਕਿ ਇਸ ਖਿੱਤੇ ਦੇ ਕਿਸਾਨਾਂ ਨੂੰ ਕਣਕ ਬੀਜਣ ਲਈ ਖਾਦ, ਬੀਜ ਅਤੇ ਡੀਜ਼ਲ ਦੀ ਅੱਜ ਵੀ ਸਖ਼ਤ ਲੋੜ ਹੈ। ਉਨ੍ਹਾਂ ਅੱਜ ਸਵੇਰੇ ਬਾਊਪੁਰ ਮੰਡ ਦੇ ਉਸ ਇਲਾਕੇ ਦਾ ਦੌਰਾ ਕੀਤਾ ਜਿੱਥੇ ਹੜ੍ਹ ਆਉਣ ਤੋਂ ਬਾਅਦ ਆਰਜ਼ੀ ਬੰਨ੍ਹ ਨੂੰ ਉੱਚਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।ਇਸ ਇਲਾਕੇ ਵਿਚ ਚਾਰ ਮਹੀਨੇ ਪਹਿਲਾਂ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਸੀ। ਭੈਣੀ ਕਾਦਰ ਬਖ਼ਸ਼ ਪਿੰਡ ਨੇੜੇਓ 10 ਤੇ 11 ਅਗਸਤ ਦੀ ਦਰਮਿਆਨੀ ਰਾਤ ਨੂੰ ਬੰਨ੍ਹ ਟੁੱਟ ਗਿਆ ਸੀ। ਇਸ ਹੜ੍ਹ ਨਾਲ ਇਸ ਇਲਾਕੇ ਦੀ 3500 ਏਕੜ ਫ਼ਸਲ ਤਬਾਹ ਹੋ ਗਈ ਸੀ। ਕਿਸਾਨਾਂ ਦੀਆਂ ਜ਼ਮੀਨਾਂ ਵਿਚ ਚਾਰ ਤੋਂ ਪੰਜ ਫੁੱਟ ਤੱਕ ਰੇਤਾ ਚੜ੍ਹ ਗਈ ਸੀ।ਖੇਤ ਪੱਧਰ ਕਰਨ ਵਿਚ ਲੱਗੇ ਕਿਸਾਨਾਂ ਦੀ ਮਦਦ ਵਾਸਤੇ ਗਏ ਸੰਤ ਸੀਚੇਵਾਲ ਆਪ ਵੀ ਘੰਟਿਆਂ ਵੱਧੀ ਟ੍ਰੈਕਟਰ ਚਲਾਉਂਦੇ ਰਹਿੰਦੇ ਹਨ। ਪੰਜਾਬ ਤੋਂ ਇਲਾਵਾ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਵਾਸਤੇ ਹਰਿਆਣਾ, ਰਾਜਸਥਾਨ ਅਤੇ ਉਤਰ ਪ੍ਰਦੇਸ਼ ਤੋਂ ਵੀ ਕਿਸਾਨਾਂ ਨੇ ਜਿਥੇ ਆਰਥਿਕ ਮਦਦ ਭੇਜੀ ਸੀ, ਉਥੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ ਲੈਕੇ ਵੀ ਆਏ ਸਨ।ਕਈ ਕਿਸਾਨਾਂ ਦੇ ਖੇਤਾਂ ਵਿਚ ਤਾਂ ਦਰਿਆ ਨੇ ਬੜੇ ਡੂੰਘੇ ਟੋਏ ਪਾ ਦਿੱਤੇ ਸਨ। ਹੜ੍ਹ ਆਉਣ ਦੇ ਸਵਾ ਮਹੀਨੇ ਬਾਅਦ ਕਿਸਾਨਾਂ ਦੇ ਖੇਤ ਪੱਧਰ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਕਿਸਾਨਾਂ ਦੇ ਖੇਤਾਂ ਵਿਚ ਚੁੱਕੀ ਗਈ ਰੇਤਾ ਨਾਲ ਆਰਜ਼ੀ ਬੰਨ੍ਹ ਨੂੰ ਉੱਚਾ ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।ਕਿਸਾਨਾਂ ਨੇ ਵੀ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਖਾਦ, ਬੀਜ ਤੇ ਡੀਜ਼ਲ ਦਾ ਪ੍ਰਬੰਧ ਕਰਨ ਵਿਚ ਮਦਦ ਕਰਨ। ਇਨ੍ਹਾਂ ਕਿਸਾਨਾਂ ਦਾ ਕਹਿਣਾ ਸੀ ਕਿ ਇਕ ਫ਼ਸਲ ਲਈ ਉਨ੍ਹਾਂ ਦੀ ਮਦਦ ਕਰ ਦਿੱਤੀ ਜਾਵੇ ਤਾਂ ਉਹ ਪੈਰਾ ਸਿਰ ਖੜ੍ਹੇ ਹੋ ਸਕਦੇ ਹਨ।

Ad Position 22
No active advertisement
ਪਿਛਲੀ ਖ਼ਬਰ ਬੰਗਾਲ ਸਰਕਾਰ ਵਲੋਂ ਰਿਚਾ ਘੋਸ਼ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨਿਯੁਕਤ ਅਗਲੀ ਖ਼ਬਰ ਨਿਪਾਲ : ਲਾਈਟਾਂ ਵਿਚ ਤਕਨੀਕੀ ਖਰਾਬੀ ਆਉਣ ਕਾਰਨ ਰੋਕ ਦਿੱਤੀ ਗਈ ਉਡਾਣਾਂ ਦੀ ਆਵਾਜਾਈ
Ad Position 24