23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), 8 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਸਿੱਖ ਜਥੇ ਨਾਲ...

Ad Position 21
No active advertisement
ਅਜੀਤ ਡੈਸਕ 08-11-2025

ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ), 8 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਸਿੱਖ ਜਥੇ ਨਾਲ ਪਾਕਿਸਤਾਨ ਗਏ ਹੋਏ ਹਨ, ਅੱਜ ਸ਼ਾਮ ਵੇਲੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਨਤਮਸਤਕ ਹੋਏ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਸ੍ਰੀ ਕਰਤਾਰਪੁਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਸਮੇਤ ਸਥਾਨਕ ਸਿੱਖਾਂ ਤੇ ਗੁਰੂ ਘਰ ਦੇ ਸੇਵਾਦਾਰਾਂ ਵਲੋਂ ਜਥੇਦਾਰ ਗੜਗੱਜ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸੁਆਗਤ ਕੀਤਾ ਗਿਆ। ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹਣ ਅਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਅਮਨ ਸ਼ਾਂਤੀ ਵਾਲੇ ਸੰਬੰਧ ਹੋਣ ਲਈ ਅਰਦਾਸ ਬੇਨਤੀ ਕੀਤੀ।
ਇਸ ਮੌਕੇ ਜਥੇਦਾਰ ਗੜਗੱਜ ਨੇ ਬੀਤੇ ਸਮੇਂ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਸਮੂਹ ਅੰਦਰ ਆਏ ਪਾਣੀ ਅਤੇ ਉਸ ਨੂੰ ਬਾਹਰ ਕੱਢਣ ਸੰਬੰਧੀ ਜਾਣਕਾਰੀ ਰਮੇਸ਼ ਸਿੰਘ ਅਰੋੜਾ ਪਾਸੋਂ ਲਈ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਔਕਾਫ਼ ਬੋਰਡ ਤੇ ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ਹੜ੍ਹ ਦਾ ਪਾਣੀ ਸਮੇਂ ਸਿਰ ਬਾਹਰ ਕੱਢ ਕੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਫਿਰ ਤੋਂ ਖੋਲ੍ਹਿਆ ਗਿਆ। ਉਨ੍ਹਾਂ ਦੇਸ਼ ਵਿਦੇਸ਼ ਵਿਚ ਵੱਸਦੇ ਸਿੱਖਾਂ ਨੂੰ ਵਿਸ਼ੇਸ਼ ਅਪੀਲ ਕੀਤੀ ਉਹ ਵੱਧ ਤੋਂ ਵੱਧ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ। ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚ ਹਾਲਾਤ ਸੁਖਾਵੇਂ ਹਨ ਤਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐਸ. ਸੁਰਿੰਦਰ ਲਾਂਬਾ ਤਰਨਤਾਰਨ ਦੇ ਨਵੇਂ ਐਸ.ਐਸ.ਪੀ. ਨਿਯੁਕਤ ਅਗਲੀ ਖ਼ਬਰ ਕਾਂਗਰਸ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦਾ ਦਿਹਾਂਤ
Ad Position 24