23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਤ ਲਾਈਟ ਐਂਡ ਸਾਉੰਡ ਸਮਾਰੋਹ ਆਯੋਜਿਤ

ਫਾਜ਼ਿਲਕਾ, 8 ਨਵੰਬਰ (ਬਲਜੀਤ ਸਿੰਘ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿਚ ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਗਏ ਲਾਈਟ ਐਂਡ ਸਾਊਂਡ ਸ਼ੋਅ...

Ad Position 21
No active advertisement
ਅਜੀਤ ਡੈਸਕ 08-11-2025

ਫਾਜ਼ਿਲਕਾ, 8 ਨਵੰਬਰ (ਬਲਜੀਤ ਸਿੰਘ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਸਮਾਰੋਹਾਂ ਦੀ ਲੜੀ ਵਿਚ ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਗਏ ਲਾਈਟ ਐਂਡ ਸਾਊਂਡ ਸ਼ੋਅ “ਹਿੰਦ ਦੀ ਚਾਦਰ” ਨੇ ਫ਼ਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਪਹੁੰਚੀ ਸੰਗਤ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ, ਵਧੀਕ ਕਮਿਸ਼ਨਰ (ਵਿਕਾਸ) ਸ਼ੁਭਾਸ ਚੰਦਰ ਤੇ ਫ਼ਾਜ਼ਿਲਕਾ ਦੇ ਵਿਧਾਇਕ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਮੌਜੂਦ ਰਹੇ। ਇਸ ਸ਼ੋਅ ਵਿਚ 350 ਸਾਲ ਪਹਿਲਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਧਰਮ, ਸੱਚਾਈ ਅਤੇ ਇਨਸਾਨੀਅਤ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਰੌਸ਼ਨੀ, ਸਾਊਂਡ ਅਤੇ ਪ੍ਰਭਾਵਸ਼ਾਲੀ ਦ੍ਰਿਸ਼ਾਂ ਰਾਹੀਂ ਦਰਸਾਇਆ ਗਿਆ। ਸ਼ੋਅ ਵਿਚ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਨੂੰ ਇਸ ਢੰਗ ਨਾਲ ਪੇਸ਼ ਕੀਤਾ ਗਿਆ ਕਿ ਹਰ ਉਮਰ ਦੇ ਦਰਸ਼ਕ ਮੰਤਰਮੁਗਧ ਰਹਿ ਗਏ।
ਇਸ ਦੌਰਾਨ ਢਾਡੀ ਜਥੇ ਸੁਖਦੇਵ ਸਿੰਘ ਨਕੋਦਰ ਵਾਲਿਆਂ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲਾਈਟ ਐਂਡ ਸਾਉੰਡ ਸਮਾਰੋਹ ਕਰਵਾਏ ਜਾ ਰਹੇ ਹਨ। ਅੱਜ ਦੇ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਅਦੁੱਤੀ ਸਿੱਖ ਇਤਿਹਾਸ ਅਤੇ ਗੁਰੂ ਜੀ ਦੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਉੱਜਵਲਾ ਲਾਭਪਾਤਰੀਆਂ ਲਈ ਝੁੱਗੀਆਂ-ਝੌਂਪੜੀਆਂ ਦਾ ਸਰਵੇਖਣ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਆਈ.ਪੀ.ਐਸ. ਸੁਰਿੰਦਰ ਲਾਂਬਾ ਤਰਨਤਾਰਨ ਦੇ ਨਵੇਂ ਐਸ.ਐਸ.ਪੀ. ਨਿਯੁਕਤ
Ad Position 24