23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਰਾਜਸਥਾਨ ਸੜਕ ਹਾਦਸੇ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਐਨਐਚਏਆਈ ਨੂੰ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼

ਨਵੀਂ ਦਿੱਲੀ, 10 ਨਵੰਬਰ - ਸੁਪਰੀਮ ਕੋਰਟ ਨੇ ਰਾਜਸਥਾਨ ਦੇ ਫਲੋਦੀ ਵਿਚ ਹੋਏ ਇਕ ਸੜਕ ਹਾਦਸੇ ਦਾ ਖ਼ੁਦ ਨੋਟਿਸ ਲਿਆ ਹੈ ਜਿਥੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇਕ ਟੈਂਪੂ ਨੇ ਇਕ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ...

Ad Position 21
No active advertisement
ਅਜੀਤ ਡੈਸਕ 10-11-2025

ਨਵੀਂ ਦਿੱਲੀ, 10 ਨਵੰਬਰ - ਸੁਪਰੀਮ ਕੋਰਟ ਨੇ ਰਾਜਸਥਾਨ ਦੇ ਫਲੋਦੀ ਵਿਚ ਹੋਏ ਇਕ ਸੜਕ ਹਾਦਸੇ ਦਾ ਖ਼ੁਦ ਨੋਟਿਸ ਲਿਆ ਹੈ ਜਿਥੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੇ ਇਕ ਟੈਂਪੂ ਨੇ ਇਕ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ 15 ਲੋਕਾਂ ਦੀ ਮੌਤ ਹੋ ਗਈ ਸੀ।
ਅੱਜ ਮਾਮਲੇ ਦੀ ਸੁਣਵਾਈ ਕਰਦੇ ਹੋਏ, ਸੁਪਰੀਮ ਕੋਰਟ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ (ਐਨਐਚਏਆਈ) ਨੂੰ ਇਕ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ, ਜਿਸ ਵਿਚ ਦੱਸਿਆ ਗਿਆ ਹੋਵੇ ਕਿ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਢਾਬੇ ਉਨ੍ਹਾਂ ਖੇਤਰਾਂ ਵਿਚ ਕਿਵੇਂ ਸਥਿਤ ਹਨ ਜਿਨ੍ਹਾਂ ਨੂੰ ਅਧਿਕਾਰੀਆਂ ਦੁਆਰਾ ਸੁਵਿਧਾ ਖੇਤਰਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ ਹੈ।ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਵਿਜੇ ਬਿਸ਼ਨੋਈ ਦੇ ਬੈਂਚ ਨੇ ਐਨਐਚਏਆਈ ਨੂੰ ਟੋਲ ਵਸੂਲੇ ਜਾਣ ਦੇ ਬਾਵਜੂਦ ਹਾਈਵੇਅ ਦੀ ਮਾੜੀ ਹਾਲਤ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ। ਇਸ ਨੋਟਿਸ ਪਟੀਸ਼ਨ ਵਿਚ, ਸੁਪਰੀਮ ਕੋਰਟ ਹੈਦਰਾਬਾਦ-ਬੀਜਾਪੁਰ ਹਾਈਵੇਅ 'ਤੇ ਹੋਏ ਹਾਲ ਹੀ ਵਿਚ ਹੋਏ ਬੱਸ ਹਾਦਸੇ ਦਾ ਵੀ ਨੋਟਿਸ ਲਿਆ ਗਿਆ ਹੈ, ਜਿਸ ਵਿਚ 19 ਲੋਕਾਂ ਦੀ ਮੌਤ ਹੋ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ : ਅਜਿਹਾ ਲੱਗਦਾ ਹੈ ਕਿ ਅਸੀਂ ਸ਼ਟਡਾਊਨ ਖ਼ਤਮ ਹੋਣ ਦੇ ਨੇੜੇ ਪਹੁੰਚ ਰਹੇ ਹਾਂ - ਟਰੰਪ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਐਨਐਸਏ ਅਧੀਨ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵਿਚਾਰ...
Ad Position 24