23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

25 ਨਵੰਬਰ ਤੱਕ ਹੜ੍ਹ ਪੀੜ੍ਹਤ ਪਰਿਵਾਰਾਂ ਦੇ ਖਾਤਿਆਂ ਵਿਚ ਪੁੱਜ ਜਾਵੇਗੀ ਫ਼ਸਲਾਂ ਦੇ ਖਰਾਬੇ ਦੀ ਅਦਾਇਗੀ - ਐਸ.ਡੀ.ਐਮ. ਲੋਪੋਕੇ

ਚੋਗਾਵਾਂ (ਅੰਮ੍ਰਿਤਸਰ), 10 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ 25 ਨਵੰਬਰ 2025 ਤੱਕ ਹੜ੍ਹ ਪੀੜ੍ਹਤ ਪਰਿਵਾਰਾਂ ਦੇ ਖਾਤਿਆਂ ਵਿਚ ਫਸਲਾਂ ਦੇ ਖਰਾਬੇ ਦੀ...

Ad Position 21
No active advertisement
ਅਜੀਤ ਡੈਸਕ 10-11-2025

ਚੋਗਾਵਾਂ (ਅੰਮ੍ਰਿਤਸਰ), 10 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ 25 ਨਵੰਬਰ 2025 ਤੱਕ ਹੜ੍ਹ ਪੀੜ੍ਹਤ ਪਰਿਵਾਰਾਂ ਦੇ ਖਾਤਿਆਂ ਵਿਚ ਫਸਲਾਂ ਦੇ ਖਰਾਬੇ ਦੀ ਰਾਸ਼ੀ ਪੈ ਜਾਣੀ ਚਾਹੀਦੀ ਹੈ ਤਾਂ ਜੋ ਪੀੜ੍ਹਤ ਪਰਿਵਾਰਾਂ ਦੀ ਮਦਦ ਹੋ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਲੋਪੋਕੇ ਸੰਜੀਵ ਸ਼ਰਮਾ ਨੇ ਅੱਜ ਲੋਪੋਕੇ ਸਬ ਡਵੀਜ਼ਨ ਅਧੀਨ ਪੈਂਦੇ ਪਿੰਡ ਚੂਚਕਵਾਲ, ਮੁਜ਼ਫਰਪੁਰ, ਹਸਨਪੁਰਾ ਅਤੇ ਢੰਢਾਲ ਵਿਖੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਕਰੀਬ 22 ਲੱਖ ਰੁਪਏ ਦੇ ਸੈਂਕਸ਼ਨ ਪੱਤਰ ਜਾਰੀ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਹ ਅਦਾਇਗੀ ਫ਼ਸਲਾਂ ਦੇ ਖਰਾਬੇ ਦੀ ਹੈ। ਉਨਾਂ ਦੱਸਿਆ ਕਿ ਲੋਪੋਕੇ ਸਬ ਡਵੀਜਨ ਅੰਦਰ ਕਰੀਬ 58 ਪਿੰਡਾਂ ਵਿਚੋਂ 20 ਪਿੰਡਾਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਖਰਾਬੇ ਦੀ ਰਾਸ਼ੀ ਦੀ ਵੰਡ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਦੇ ਕਿਸਾਨਾਂ ਦੇ ਖ਼ਾਤਿਆਂ ਵਿਚ 25 ਨਵੰਬਰ ਤੱਕ ਫ਼ਸਲਾਂ ਦੇ ਖਰਾਬੇ ਦੀ ਰਾਸ਼ੀ ਪੈ ਜਾਵੇਗੀ।ਉਨ੍ਹਾਂ ਦੱਸਿਆ ਕਿ ਅੱਜ ਕਰੀਬ ਜੋ 22 ਲੱਖ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ। ਇਹ ਸ਼ਾਮ ਤੱਕ ਜਾਂ ਕੱਲ੍ਹ ਸਵੇਰ ਤੱਕ ਤੁਹਾਡੇ ਖਾਤਿਆਂ ਵਿਚ ਪੁੱਜ ਜਾਵੇਗੀ। ਉਨਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਉਸੇ ਸਮੇਂ ਹੀ ਉਨਾਂ ਦੇ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ।ਐਸ.ਡੀ.ਐਮ. ਨੇ ਪੀੜ੍ਹਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੰਬੰਧਿਤ ਪਟਵਾਰੀ ਨਾਲ ਮਿਲ ਕੇ ਆਪਣੇ ਬੈਂਕ ਖਾਤੇ, ਆਈਐਫਸੀ ਕੋਡ ਅਤੇ ਆਧਾਰ ਕਾਰਡ ਜ਼ਰੂਰ ਦਰੁਸਤ ਕਰਵਾਉਣ ਤਾਂ ਜੋ ਅਦਾਇਗੀ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ।

Ad Position 22
No active advertisement
ਪਿਛਲੀ ਖ਼ਬਰ ਫ਼ਰੀਦਾਬਾਦ ਤੋਂ ਅਮੋਨੀਅਮ ਨਾਈਟ੍ਰੇਟ ਦੀ ਬਰਾਮਦਗੀ ਬਹੁਤ ਚਿੰਤਾ ਦਾ ਵਿਸ਼ਾ ਹੈ - ਸੁਪ੍ਰੀਆ ਸ਼੍ਰੀਨੇਤ ਅਗਲੀ ਖ਼ਬਰ ਰੇਖਾ ਗੁਪਤਾ ਸਰਕਾਰ ਕੂੜੇ ਦੇ ਡੰਪਾਂ ਨੂੰ ਹਟਾ ਕੇ ਕੇ ਰਾਸ਼ਟਰੀ ਰਾਜਧਾਨੀ ਨੂੰ ਲਗਾਤਾਰ ਸਾਫ਼ ਕਰ ਰਹੀ ਹੈ - ਸਿਰਸਾ
Ad Position 24