24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2025

ਸਿਵਲ ਹਸਪਤਾਲ ਵਿਖੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵਲੋਂ ਡਾਕਟਰ ਦੀ ਕੀਤੀ ਕੁੱਟਮਾਰ

ਕਪੂਰਥਲਾ, 10 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ਵਾਰਡ ਵਿਚ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ...

Ad Position 21
No active advertisement
ਅਜੀਤ ਡੈਸਕ 10-11-2025

ਕਪੂਰਥਲਾ, 10 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ਵਾਰਡ ਵਿਚ ਅੱਜ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਸਿਵਲ ਹਸਪਤਾਲ ਕਪੂਰਥਲਾ ਦੇ ਜੱਚਾ ਬੱਚਾ ਵਾਰਡ ਵਿਚ ਦਾਖ਼ਲ ਇਕ ਔਰਤ ਦੀ ਨਾਜ਼ੁਕ ਹਾਲਤ ਬਾਰੇ ਹਸਪਤਾਲ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਨੂੰ ਦੱਸਿਆ ਤਾਂ ਪਰਿਵਾਰਕ ਮੈਂਬਰਾਂ ਨੇ ਡਾਕਟਰ ਨਾਲ ਕੁੱਟਮਾਰ ਕਰਦਿਆਂ ਮਰੀਜ਼ ਨੂੰ ਉਸ ਦੀ ਫਾਈਲ ਅਤੇ ਰਿਪੋਰਟਾਂ ਸਮੇਤ ਹਸਪਤਾਲ ਵਿਚੋਂ ਭੱਜ ਗਏ । ਇਸ ਸੰਬੰਧੀ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਪਰਮਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਰੱਜੀ ਪਤਨੀ ਮਨਪ੍ਰੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਜੋ ਕਿ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਵਿਚੋਂ ਰੈਫਰ ਹੋ ਕੇ ਕਪੂਰਥਲਾ ਹਸਪਤਾਲ ਵਿਚ ਦਾਖ਼ਲ ਹੋਏ ਸਨ। ਮਰੀਜ਼ ਦੇ ਟੈਸਟ ਅਤੇ ਸਕੈਨਿੰਗ ਕਰਵਾਈ ਗਈ ਤਾਂ ਪਤਾ ਲੱਗਿਆ ਕਿ ਉਕਤ ਔਰਤ ਦੇ ਪੇਟ ਵਿਚ ਉਸ ਦੇ ਬੱਚੇ ਦੀ ਮੌਤ ਹੋ ਚੁੱਕੀ ਹੈ।
ਮਰੀਜ਼ ਨੂੰ ਰੈਫਰ ਕੀਤੇ ਜਾਣ ਸੰਬੰਧੀ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਭੜਕ ਗਏ ਅਤੇ ਡਾਕਟਰ ਨਾਲ ਕੁੱਟਮਾਰ ਕਰਕੇ ਮਰੀਜ਼ ਨੂੰ ਇੱਥੋਂ ਲੈ ਕੇ ਭੱਜ ਗਏ। ਐਸ.ਐਮ.ਓ. ਨੇ ਦੱਸਿਆ ਕਿ ਇਸ ਸਾਰੇ ਮਾਮਲੇ ਸੰਬੰਧੀ ਸਿਵਲ ਸਰਜਨ ਡਾਕਟਰ ਸੰਜੀਵ ਭਗਤ ਨੂੰ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡਿਊਟੀ ਡਾਕਟਰ ਦੀ ਐਮ.ਐਲ.ਆਰ. ਕੱਟ ਕੇ ਥਾਣਾ ਸਿਟੀ ਕਪੂਰਥਲਾ ਨੂੰ ਭੇਜ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ।

Ad Position 22
No active advertisement
ਪਿਛਲੀ ਖ਼ਬਰ ਤਪਾ-ਢਿੱਲਵਾਂ ਰੋਡ 'ਤੇ ਗੁੰਡਾਗਰਦੀ ਦਾ ਨੰਗਾ ਨਾਚ , ਰਾਹਗੀਰਾਂ ਦੇ ਵਾਹਨਾਂ ਦੀ ਭੰਨਤੋੜ , ਬਦਮਾਸ਼ ਕਾਬੂ ਅਗਲੀ ਖ਼ਬਰ ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ 'ਤੇ
Ad Position 24