24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਤਰਨਤਾਰਨ ਜ਼ਿਮਨੀ ਚੋਣਾਂ: ਵੋਟਿੰਗ ਹੋਈ ਸ਼ੁਰੂ

ਤਰਨਤਾਰਨ, 11 ਨਵੰਬਰ- ਤਰਨਤਾਰਨ ਵਿਧਾਨ ਸਭਾ ਸੀਟ 'ਤੇ ਅੱਜ ਉਪ-ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਉਪ-ਚੋਣ....

Ad Position 21
No active advertisement
ਅਜੀਤ ਡੈਸਕ 11-11-2025

ਤਰਨਤਾਰਨ, 11 ਨਵੰਬਰ- ਤਰਨਤਾਰਨ ਵਿਧਾਨ ਸਭਾ ਸੀਟ 'ਤੇ ਅੱਜ ਉਪ-ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਉਪ-ਚੋਣ ਲਈ ਕੁੱਲ 15 ਉਮੀਦਵਾਰ ਚੋਣ ਲੜ ਰਹੇ ਹਨ। ਇਹ ਸੀਟ 2022 ਦੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ।

ਵੋਟਿੰਗ ਲਈ 222 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਸੁਰੱਖਿਆ ਕਾਰਨਾਂ ਕਰਕੇ ਪਹਿਲੀ ਵਾਰ ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਉਪ-ਚੋਣ ਲਈ ਤਾਇਨਾਤ ਕੀਤੀਆਂ ਗਈਆਂ ਹਨ। ਤਰਨਤਾਰਨ ਵਿਚ 114 ਬੂਥ ਹਨ, ਜਿਨ੍ਹਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ।

ਇਸ ਹਲਕੇ ਵਿਚ ਕੁੱਲ 1.92 ਲੱਖ ਵੋਟਰ ਹਨ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ: ਵੋਟਿੰਗ ਹੋਈ ਸ਼ੁਰੂ ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24