24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਪਟਿਆਲਾ, 11 ਨਵੰਬਰ (ਅਮਨਦੀਪ ਸਿੰਘ)- ਪਟਿਆਲਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਦੇ ਬਾਹਰ ਅੱਜ ਬਿਜਲੀ ਬੋਰਡ ਦੇ ਵਿਚ ਜਥੇਬੰਦੀ ਵਲੋਂ ਧਰਨਾ ਪ੍ਰਦਰਸ਼ਨ ਦਿੱਤਾ ਗਿਆ...

Ad Position 21
No active advertisement
ਅਜੀਤ ਡੈਸਕ 11-11-2025

ਪਟਿਆਲਾ, 11 ਨਵੰਬਰ (ਅਮਨਦੀਪ ਸਿੰਘ)- ਪਟਿਆਲਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਦੇ ਬਾਹਰ ਅੱਜ ਬਿਜਲੀ ਬੋਰਡ ਦੇ ਵਿਚ ਜਥੇਬੰਦੀ ਵਲੋਂ ਧਰਨਾ ਪ੍ਰਦਰਸ਼ਨ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪੀ.ਐਸ.ਪੀ.ਸੀ.ਐਲ. ਦੇ ਮੁੱਖ ਦਫਤਰ ਦੇ ਬਾਹਰ ਸੜਕ ਰੋਕ ਕੇ ਤੇ ਗੇਟ ਬੰਦ ਕਰਕੇ ਰੋਸ ਪ੍ਰਗਟ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਨੇ ਦੱਸਿਆ ਕੇ ਪੰਜਾਬ ਵਿਚ ਕੁੱਲ 2600 ਨੌਜਵਾਨ ਹਨ, ਜੋ ਇਸ ਧਰਨੇ ਦਾ ਹਿੱਸਾ ਬਣੇ ਹਨ।ਉਨ੍ਹਾਂ ਕਿਹਾ ਕਿ ਅਸੀਂ 2025-26 ਬੈਚ ਦੇ ਨੌਜਵਾਨ ਹਾਂ ਤੇ ਮਹਿਕਮੇ ਵਲੋਂ ਸਾਡੀ ਅਪ੍ਰੇਂਟਸ ਨਹੀਂ ਲਗਾਈ ਜਾ ਰਹੀ,ਜਿਸ ਕਰਕੇ ਸਾਨੂੰ ਮਜਬੂਰਨ ਧਰਨਾ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਉੱਚ ਅਧਿਕਾਰੀਆਂ ਨਾਲ ਰਾਬਤਾ ਤੇ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਸਾਡੀਆ ਮੰਗਾਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਸਮੇਂ ਵਿਚ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਹਰ ਕੋਈ ਇਕਜੁੱਟ ਹੋ ਕੇ ਕਰੇ ਹਿੰਸਾ ਦਾ ਵਿਰੋਧ- ਸ੍ਰੀ ਸ੍ਰੀ ਰਵੀ ਸ਼ੰਕਰ ਅਗਲੀ ਖ਼ਬਰ ਮਸ਼ੀਨ ਵਿਚ ਤਕਨੀਕੀ ਖ਼ਰਾਬੀ ਹੋਣ ਕਰਕੇ ਮਾਣਕਪੁਰ ਵਿਖੇ ਤਿੰਨ ਘੰਟੇ ਵੋਟਿੰਗ ਲੇਟ
Ad Position 24