24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਦੁਬਈ ਤੋਂ ਨਿਤੇਸ਼ ਚੋਪੜਾ ਦਾ ਮ੍ਰਿਤਕ ਦੇਹ ਭਾਰਤ ਪੁੱਜੀ

ਰਾਜਾਸਾਂਸੀ (ਅੰਮ੍ਰਿਤਸਰ), 11 ਨਵੰਬਰ (ਹਰਦੀਪ ਸਿੰਘ ਖੀਵਾ) - ਮੁਹਾਲੀ ਨਾਲ ਸੰਬੰਧਿਤ 32 ਸਾਲਾ ਨਿਤੇਸ਼ ਚੋਪੜਾ ਪੁੱਤਰ ਸੁਰੇਸ਼ ਕੁਮਾਰ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ...

Ad Position 21
No active advertisement
ਅਜੀਤ ਡੈਸਕ 11-11-2025

ਰਾਜਾਸਾਂਸੀ (ਅੰਮ੍ਰਿਤਸਰ), 11 ਨਵੰਬਰ (ਹਰਦੀਪ ਸਿੰਘ ਖੀਵਾ) - ਮੁਹਾਲੀ ਨਾਲ ਸੰਬੰਧਿਤ 32 ਸਾਲਾ ਨਿਤੇਸ਼ ਚੋਪੜਾ ਪੁੱਤਰ ਸੁਰੇਸ਼ ਕੁਮਾਰ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ, ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਨਿਤੇਸ਼ ਚੋਪੜਾ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਪਿਛਲੇ 7 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਬੀਤੀ 27 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਨੇ ਮ੍ਰਿਤਕ ਦੀ ਕੰਪਨੀ ਦੇ ਮੈਨੇਜਰ ਸਿਮਰਜੀਤ ਸਿੰਘ ਨੂੰ ਨਾਲ ਲੈ ਕੇ ਦੁਬਈ ਅੰਦਰਲੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਈ ਸੀ ਅਤੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਦੇਹ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜੀ ਗਈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਨਿਤੇਸ਼ ਚੋਪੜਾ ਦਾ ਮ੍ਰਿਤਕ ਸਰੀਰ ਭਾਰਤ ਭੇਜਣ 'ਤੇ ਆਇਆ ਸਾਰਾ ਖ਼ਰਚ ਉਸ ਦੀ ਕੰਮ ਵਾਲੀ ਕੰਪਨੀ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਮੁਹਾਲੀ ਜ਼ਿਲ੍ਹੇ ਦੀ ਟੀਮ ਵਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਨਿਤੇਸ਼ ਚੋਪੜਾ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਰ ਪੈਨਸ਼ਨ ਵੀ ਦਿੱਤੀ ਜਾਵੇਗੀ। ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਮ੍ਰਿਤਕ ਦੇ ਤਾਇਆ ਅਨਿਲ ਕੁਮਾਰ,ਭਰਾ ਨਿਮੰਤ ਚੋਪੜਾ ਤੇ ਵਿਜੇ ਕੁਮਾਰ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਹਿਲ ਖ਼ੁਰਦ ਵਿਖੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਾਰ ਸਵਾਰਾਂ ਨੇ ਟੋਲ ਪਲਾਜ਼ਾ ਦੇ ਮੈਨੇਜਰ ਦੇ ਗੋਲੀ ਮਾਰੀ
Ad Position 24