24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2025

ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਮਾਰਗ 'ਤੇ ਪਿੱਕਅਪ ਗੱਡੀ ਦੀ ਬੱਸ ਨਾਲ ਟੱਕਰ, ਕਿਸਾਨ ਆਗੂ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਨੇੜਲੇ ਪਿੰਡ ਉਦੇਕਰਨ ਨੇੜੇ ਕੋਟਕਪੂਰਾ ਮੁੱਖ ਸੜਕ 'ਤੇ ਯਾਦਗਾਰੀ ਗੇਟ ਕੋਲ ਦੇਰ ਸ਼ਾਮ ਪਿਕਅੱਪ ਗੱਡੀ ਅਤੇ ਪੰਜਾਬ ਰੋਡਵੇਜ਼ ਸ੍ਰੀ ...

Ad Position 21
No active advertisement
ਅਜੀਤ ਡੈਸਕ 11-11-2025

ਸ੍ਰੀ ਮੁਕਤਸਰ ਸਾਹਿਬ 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਨੇੜਲੇ ਪਿੰਡ ਉਦੇਕਰਨ ਨੇੜੇ ਕੋਟਕਪੂਰਾ ਮੁੱਖ ਸੜਕ 'ਤੇ ਯਾਦਗਾਰੀ ਗੇਟ ਕੋਲ ਦੇਰ ਸ਼ਾਮ ਪਿਕਅੱਪ ਗੱਡੀ ਅਤੇ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੀ ਬੱਸ ਦਰਮਿਆਨ ਹੋਈ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਗੁਰਪ੍ਰੀਤ ਸਿੰਘ ਬਿੱਟੂ ਨੇ ਦੱਸਿਆ ਕਿ ਪਿਕਅੱਪ ਗੱਡੀ ਵਿਚ ਸਵਾਰ ਹਰਜੀਤ ਸਿੰਘ ਪੁੱਤਰ ਛਿੰਦਰਪਾਲ ਸਿੰਘ ਬਲਾਕ ਆਗੂ ਕੋਟਕਪੂਰਾ ਅਤੇ ਬਲਵੰਤ ਸਿੰਘ ਇਕਾਈ ਪ੍ਰਧਾਨ ਪਿੰਡ ਨੰਗਲ (ਫ਼ਰੀਦਕੋਟ) ਜੋ ਕਿ ਫ਼ਾਜ਼ਿਲਕਾ ਹੜ੍ਹ ਪੀੜ੍ਹਤ ਇਲਾਕੇ ਵਿਚ ਰਾਹਤ ਸਮੱਗਰੀ ਕਣਕ ਦੇ ਬੀਜ ਵਗੈਰਾ ਵੰਡ ਕੇ ਵਾਪਸ ਕੋਟਕਪੂਰਾ ਜਾ ਰਹੇ ਸਨ ਤਾਂ ਸ੍ਰੀ ਮੁਕਤਸਰ ਸਾਹਿਬ ਤੋਂ ਥੋੜ੍ਹੀ ਦੂਰ ਅੱਗੇ ਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟੱਕਰ ਹੋ ਗਈ।

ਜਿਸ ਮਗਰੋਂ ਗੰਭੀਰ ਜ਼ਖ਼ਮੀ ਹਾਲਤ ਵਿਚ ਦੋਵਾਂ ਨੂੰ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ। ਇਸ ਦਰਮਿਆਨ ਬਲਾਕ ਕੋਟਕਪੂਰਾ ਦੇ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੀ ਮੌਤ ਹੋ ਗਈ ਅਤੇ ਦੂਜੇ ਗੰਭੀਰ ਜ਼ਖ਼ਮੀ ਬਲਵੰਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭੇਜਿਆ ਗਿਆ। ਜਿੱਥੇ ਉਸ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਉਸ ਦੇ ਸਿਰ ਵਿਚ ਗੰਭੀਰ ਸੱਟ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ‘ਹਿੰਦ ਦੀ ਚਾਦਰ' ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤ ਨੂੰ ਕੀਤਾ ਭਾਵੁਕ ਅਗਲੀ ਖ਼ਬਰ ਦੇਸ਼ ਮਹਿਸੂਸ ਕਰਦਾ ਹੈ ਕਿ ਇਹ ਮਜ਼ਬੂਤ ​​ਹੱਥਾਂ ਵਿਚ ਨਹੀਂ ਹੈ - ਸੁਪ੍ਰੀਆ ਸ਼੍ਰੀਨੇਤ
Ad Position 24