24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਘਰ ਵਿਚ ਦੇਰ ਰਾਤ ਬੇਹੋਸ਼ ਹੋਏ ਗੋਵਿੰਦਾ, ਹਸਪਤਾਲ ’ਚ ਦਾਖ਼ਲ

ਮੁੰਬਈ, 12 ਨਵੰਬਰ- ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਮੰਗਲਵਾਰ ਸਵੇਰੇ 1 ਵਜੇ ਘਰ ਵਿਚ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ...

Ad Position 21
No active advertisement
ਅਜੀਤ ਡੈਸਕ 12-11-2025

ਮੁੰਬਈ, 12 ਨਵੰਬਰ- ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਮੰਗਲਵਾਰ ਸਵੇਰੇ 1 ਵਜੇ ਘਰ ਵਿਚ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਦੋਸਤ ਅਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਨੇ ਦਿੱਤੀ। ਲਲਿਤ ਬਿੰਦਲ ਨੇ ਦੱਸਿਆ ਕਿ ਗੋਵਿੰਦਾ ਨੂੰ ਅੱਧੀ ਰਾਤ ਦੇ ਕਰੀਬ ਘਰ ਵਿਚ ਚੱਕਰ ਆਉਣੇ ਸ਼ੁਰੂ ਹੋ ਗਏ ਅਤੇ ਉਹ ਬੇਹੋਸ਼ ਹੋ ਗਏ। ਫਿਰ ਉਨ੍ਹਾਂ ਨੂੰ ਜੁਹੂ ਦੇ ਕ੍ਰਿਟੀਕਲ ਕੇਅਰ ਹਸਪਤਾਲ ਲਿਜਾਇਆ ਗਿਆ। ਡਾਕਟਰ ਇਸ ਸਮੇਂ ਗੋਵਿੰਦਾ ਦੀ ਹਾਲਤ ਦਾ ਮੁਲਾਂਕਣ ਕਰ ਰਹੇ ਹਨ।

ਬਿੰਦਲ ਨੇ ਇਹ ਵੀ ਕਿਹਾ ਕਿ ਗੋਵਿੰਦਾ ਨੇ ਉਨ੍ਹਾਂ ਨੂੰ ਫ਼ੋਨ ਕੀਤਾ, ਇਸ ਲਈ ਮੈਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲੈ ਗਿਆ। ਉਨ੍ਹਾਂ ਨੂੰ ਦਵਾਈ ਦੇਣ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ।

ਬਿੰਦਲ ਨੇ ਅੱਗੇ ਦੱਸਿਆ ਕਿ ਗੋਵਿੰਦਾ ਦੇ ਸਾਰੇ ਟੈਸਟ ਕੀਤੇ ਗਏ ਹਨ। ਅਸੀਂ ਹੁਣ ਰਿਪੋਰਟਾਂ ਅਤੇ ਨਿਊਰੋਲੋਜਿਸਟ ਦੀ ਸਲਾਹ ਦੀ ਉਡੀਕ ਕਰ ਰਹੇ ਹਾਂ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।

ਬਿੰਦਲ ਨੇ ਇੰਸਟਾਗ੍ਰਾਮ 'ਤੇ ਇਹ ਵੀ ਪੋਸਟ ਕੀਤਾ ਤੇ ਲਿਖਿਆ ਕਿ ਮੇਰੇ ਪਿਆਰੇ ਅਤੇ ਸਤਿਕਾਰਯੋਗ ਦੋਸਤ ਗੋਵਿੰਦਾ ਜੀ ਨੂੰ ਬੇਹੋਸ਼ੀ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਭੂਸ਼ਣ ਕੁਮਾਰ ਮਾਮਲੇ ਵਿਚ ਇਸ ਸੀਨੀਅਰ ਅਧਿਕਾਰੀ 'ਤੇ ਪੋਸਕੋ ਐਕਟ ਲਗਾਉਣ ਦੇ ਹੁਕਮ ਅਗਲੀ ਖ਼ਬਰ ਦਿੱਲੀ ਧਮਾਕਾ ਮਾਮਲਾ: ਕੁਲਗਾਮ ਤੋਂ ਇਕ ਹੋਰ ਡਾਕਟਰ ਗ੍ਰਿਫ਼ਤਾਰ
Ad Position 24