24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਇੰਸਪੈਕਟਰ ਭੂਸ਼ਣ ਕੁਮਾਰ ਮਾਮਲੇ ਵਿਚ ਇਸ ਸੀਨੀਅਰ ਅਧਿਕਾਰੀ 'ਤੇ ਪੋਸਕੋ ਐਕਟ ਲਗਾਉਣ ਦੇ ਹੁਕਮ

ਜਲੰਧਰ, 12 ਨਵੰਬਰ- ਐਸ.ਐਸ.ਪੀ. ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਵਿਰੁੱਧ ਇਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਕਿਸੇ ਹੋਰ ਔਰਤ ਨਾਲ ਅਸ਼ਲੀਲ ਵੀਡੀਓ ਕਾਲਾਂ ਕਰਨ ਦੇ....

Ad Position 21
No active advertisement
ਅਜੀਤ ਡੈਸਕ 12-11-2025

ਜਲੰਧਰ, 12 ਨਵੰਬਰ- ਐਸ.ਐਸ.ਪੀ. ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਵਿਰੁੱਧ ਇਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਕਿਸੇ ਹੋਰ ਔਰਤ ਨਾਲ ਅਸ਼ਲੀਲ ਵੀਡੀਓ ਕਾਲਾਂ ਕਰਨ ਦੇ ਦੋਸ਼ ਵਿਚ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਨਾਲ ਹੋਰ ਜ਼ਿੰਮੇਵਾਰ ਅਧਿਕਾਰੀਆਂ ਲਈ ਹੋਰ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਫਿਲੌਰ ਦੇ ਡੀ.ਐਸ.ਪੀ. ਬੱਲ ਵਿਰੁੱਧ ਤੁਰੰਤ ਪੋਸਕੋ ਐਕਟ ਲਾਗੂ ਕਰਨ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਭੂਸ਼ਣ ਕੁਮਾਰ ਵਿਰੁੱਧ ਇਕ ਔਰਤ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਜਾਵੇ ਅਤੇ ਧਾਰਾ 21 ਜੋੜੀ ਜਾਵੇ। ਫਿਲੌਰ ਦੇ ਡੀ.ਐਸ.ਪੀ. ਬੱਲ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਰਿਪੋਰਟ ਕੀਤੀ ਜਾਵੇ। ਇਸ ਮਾਮਲੇ ਵਿਚ ਬਾਲ ਕਮਿਸ਼ਨ ਦੇ ਦਖਲ ਤੋਂ ਬਾਅਦ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਦਿਹਾਤੀ ਐਸ.ਐਸ.ਪੀ. ਵਿਰੁੱਧ ਵੀ ਕਾਰਵਾਈ ਕੀਤੇ ਜਾਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਗਾਇਕਾ ਪਲਕ ਮੁੱਛਲ ਦਾ ਨਾਂਅ ਗਿਨੀਜ਼ ਅਤੇ ਲਿਮਕਾ ਬੁੱਕ ਆਫ਼ ਰਿਕਾਰਡ ’ਚ ਹੋਇਆ ਦਰਜ ਅਗਲੀ ਖ਼ਬਰ ਘਰ ਵਿਚ ਦੇਰ ਰਾਤ ਬੇਹੋਸ਼ ਹੋਏ ਗੋਵਿੰਦਾ, ਹਸਪਤਾਲ ’ਚ ਦਾਖ਼ਲ
Ad Position 24