24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗੁਰਲਵ ਸਿੰਘ ਕਾਬੂ

ਚੰਡੀਗੜ੍ਹ, 12 ਨਵੰਬਰ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕਿਹਾ ਕਿ ਵੱਡੀ ਸਫ਼ਲਤਾ ਵਿਚ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਬਟਾਲਾ ਪੁਲਿਸ ਨਾਲ....

Ad Position 21
No active advertisement
ਅਜੀਤ ਡੈਸਕ 12-11-2025

ਚੰਡੀਗੜ੍ਹ, 12 ਨਵੰਬਰ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕਿਹਾ ਕਿ ਵੱਡੀ ਸਫ਼ਲਤਾ ਵਿਚ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਅਭਿਆਨ ਵਿਚ ਜੱਗੂ ਭਗਵਾਨਪੁਰੀਆ ਗੈਂਗ ਦੇ ਇਕ ਸਰਗਰਮ ਮੈਂਬਰ ਗੁਰਲਵ ਸਿੰਘ ਉਰਫ਼ ਲਵ ਰੰਧਾਵਾ, ਜੋ ਕਿ ਬਟਾਲਾ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਆਧੁਨਿਕ ਹਥਿਆਰ (ਦੋ ਪਿਸਤੌਲਾਂ ਦੇ ਨਾਲ 3 ਮੈਗਜ਼ੀਨ ਅਤੇ 16 ਜ਼ਿੰਦਾ ਕਾਰਤੂਸ) ਬਰਾਮਦ ਕੀਤੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਉਸਦਾ ਅਸਲਾ ਐਕਟ, ਚੋਰੀ ਅਤੇ ਘਰ ਤੋੜਨ ਨਾਲ ਸੰਬੰਧਿਤ ਮਾਮਲਿਆਂ ਵਿਚ ਸ਼ਾਮਿਲ ਹੋਣ ਦੇ ਨਾਲ ਅਪਰਾਧਿਕ ਪਿਛੋਕੜ ਹੈ। ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਤਹਿਤ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਤੇ ਹੋਰ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਧਮਾਕੇ- ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਪੁੱਜੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਦਿੱਲੀ ਧਮਾਕੇ ਘਟਨਾਕ੍ਰਮ:ਜ਼ਖ਼ਮੀਆਂ ਨੂੰ ਮਿਲਣ ਹਸਪਤਾਲ ਜਾਣਗੇ ਪ੍ਰਧਾਨ ਮੰਤਰੀ ਮੋਦੀ
Ad Position 24