24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਪਟਨਾ ਸਾਹਿਬ ਵਿਖੇ ਪਵਿੱਤਰ ਜੋੜਾ ਸਾਹਿਬ ਦੇ ਕੀਤੇ ਦਰਸ਼ਨ

ਪਟਨਾ , 12 ਨਵੰਬਰ - ਅੱਜ, ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਕੀਤੇ ...

Ad Position 21
No active advertisement
ਅਜੀਤ ਡੈਸਕ 12-11-2025

ਪਟਨਾ , 12 ਨਵੰਬਰ - ਅੱਜ, ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਪਵਿੱਤਰ ਜੋੜਾ ਸਾਹਿਬ ਸਿੱਖ ਇਤਿਹਾਸ ਦੀ ਇਕ ਅਨਮੋਲ ਵਿਰਾਸਤ ਹੈ, ਜੋ ਗੁਰੂ ਸਾਹਿਬ ਦੇ ਚਰਨਾਂ ਦੀ ਧੂੜ ਨਾਲ ਪਵਿੱਤਰ ਹੋਈ ਹੈ। ਮੁੱਖ ਮੰਤਰੀ ਸਾਹਿਬ ਦੀ ਇਹ ਯਾਤਰਾ ਸਿੱਖ ਭਾਈਚਾਰੇ ਦੇ ਸਤਿਕਾਰ ਅਤੇ ਸਾਰੇ ਧਰਮਾਂ ਵਿਚ ਸਦਭਾਵਨਾ ਦਾ ਪ੍ਰਤੀਕ ਹੈ।

 

ਬਿਹਾਰ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਦੇ ਸ਼ਾਂਤੀਪੂਰਨ ਸੰਪੂਰਨਤਾ ਲਈ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ ਅਤੇ ਗੁਰੂ ਮਹਾਰਾਜ ਨੂੰ ਭਵਿੱਖ ਵਿਚ ਵੀ ਉਨ੍ਹਾਂ ਦੀ ਸੇਵਾ ਦਾ ਅਸ਼ੀਰਵਾਦ ਦੇਣ ਲਈ ਅਰਦਾਸ ਕੀਤੀ। ਇਸ ਮੌਕੇ ਮੰਤਰੀ ਅਸ਼ੋਕ ਚੌਧਰੀ ਅਤੇ ਵਿਜੇ ਚੌਧਰੀ ਵੀ ਮੌਜੂਦ ਸਨ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਭੇਟ ਕੀਤਾ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਵਿਚ ਬਿਹਾਰ ਸਰਕਾਰ ਵਲੋਂ ਦਿੱਤੇ ਗਏ ਸਮਰਥਨ ਲਈ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਦੁਬਈ ਤੋਂ ਖੰਨਾ ਦੇ ਅਸ਼ੋਕ ਕੁਮਾਰ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਅਗਲੀ ਖ਼ਬਰ ਖ਼ਾਲਸਾ ਏਡ ਇੰਡੀਆ ਮੁਖੀ ਦਵਿੰਦਰਜੀਤ ਸਿੰਘ ਨੇ ਛੱਡਿਆ ਅਹੁਦਾ - ਮਾੜੇ ਪ੍ਰਬੰਧ ਅਤੇ ਪਾਰਦਰਸ਼ਤਾ ਦੀ ਘਾਟ ਕਾਰਨ ਦਿੱਤਾ ਅਸਤ...
Ad Position 24