24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਦੁਬਈ ਤੋਂ ਖੰਨਾ ਦੇ ਅਸ਼ੋਕ ਕੁਮਾਰ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪੁੱਜੀ

ਰਾਜਾਸਾਂਸੀ,12 ਨਵੰਬਰ (ਹਰਦੀਪ ਸਿੰਘ ਖੀਵਾ) - ਲੁਧਿਆਣਾ ਜ਼ਿਲ੍ਹੇ ਦੇ ਖੰਨਾ ਨਾਲ ਸੰਬੰਧਿਤ 50 ਸਾਲਾ ਅਸ਼ੋਕ ਕੁਮਾਰ ਪੁੱਤਰ ਗਿਰਧਾਰੀ ਲਾਲ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ...

Ad Position 21
No active advertisement
ਅਜੀਤ ਡੈਸਕ 12-11-2025

ਰਾਜਾਸਾਂਸੀ,12 ਨਵੰਬਰ (ਹਰਦੀਪ ਸਿੰਘ ਖੀਵਾ) - ਲੁਧਿਆਣਾ ਜ਼ਿਲ੍ਹੇ ਦੇ ਖੰਨਾ ਨਾਲ ਸੰਬੰਧਿਤ 50 ਸਾਲਾ ਅਸ਼ੋਕ ਕੁਮਾਰ ਪੁੱਤਰ ਗਿਰਧਾਰੀ ਲਾਲ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ, ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜੀ ਗਈ।

ਜਾਣਕਾਰੀ ਸਾਂਝੀ ਕਰਦਿਆਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਅਸ਼ੋਕ ਕੁਮਾਰ ਆਪਣੇ ਪਰਿਵਾਰ ਦੀ ਬਿਹਤਰੀ ਲਈ ਕਰੀਬ ਪਿਛਲੇ 7 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਸ਼ੋਕ ਕੁਮਾਰ ਦੇ ਪਰਿਵਾਰ ਵਲੋਂ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਬੀਤੀ 26 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਸ਼ੋਕ ਕੁਮਾਰ ਦੀ ਦੁਬਈ ਅੰਦਰ ਮੌਤ ਹੋ ਗਈ ਹੈ। ਪਰਿਵਾਰ ਮੁਤਾਬਿਕ ਅਸ਼ੋਕ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਦੁਬਈ ਸਥਿਤ ਭਾਰਤੀ ਦੂਤਾਵਾਸ ਵਲੋਂ ਨਿਭਾਈ ਜਾ ਰਹੀ ਹੈ ,ਪਰ ਉਨ੍ਹਾਂ ਨੂੰ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਦੇਹ ਘਰ ਤੱਕ ਲੈ ਕੇ ਜਾਣ ਲਈ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਦੀ ਸੇਵਾ ਨਿਭਾਈ ਗਈ ।

Ad Position 22
No active advertisement
ਪਿਛਲੀ ਖ਼ਬਰ ਲਾਲ ਕਿਲ੍ਹਾ ਧਮਾਕਾ: ਜਾਂਚ ਏਜੰਸੀਆਂ ਲਾਲ ਫੋਰਡ ਕਾਰ ਦੀ ਕਰ ਰਹੀਆਂ ਭਾਲ ਅਗਲੀ ਖ਼ਬਰ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਪਟਨਾ ਸਾਹਿਬ ਵਿਖੇ ਪਵਿੱਤਰ ਜੋੜਾ ਸਾਹਿਬ ਦੇ ਕੀਤੇ ਦਰਸ਼ਨ
Ad Position 24