24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2025

ਦਿੱਲੀ ਵਿਚ ਲਗਾਤਾਰ ਦੂਜੇ ਦਿਨ ਹਵਾ ਦਾ ਪੱਧਰ ‘ਗੰਭੀਰ’ ਸ਼੍ਰੇਣੀ ਵਿਚ

ਨਵੀਂ ਦਿੱਲੀ , 12 ਨਵੰਬਰ - ਕੌਮੀ ਰਾਜਧਾਨੀ ਦਿੱਲੀ ਦੀ ਹਵਾ ਦੀ ਗੁਣਵੱਤਾ ਲਗਾਤਾਰ ਦੂਜੇ ਦਿਨ ਵੀ ‘ਗੰਭੀਰ’ ਸ਼੍ਰੇਣੀ ਵਿਚ ਰਹੀ। ਇਸ ਜ਼ਹਿਰੀਲੀ ਹਵਾ ਵਿਚ ਸਭ ਤੋਂ ਵੱਧ ਯੋਗਦਾਨ ਪਰਾਲੀ ਸਾੜਨ ਨਾਲ ਹੋਏ...

Ad Position 21
No active advertisement
ਅਜੀਤ ਡੈਸਕ 12-11-2025

ਨਵੀਂ ਦਿੱਲੀ , 12 ਨਵੰਬਰ - ਕੌਮੀ ਰਾਜਧਾਨੀ ਦਿੱਲੀ ਦੀ ਹਵਾ ਦੀ ਗੁਣਵੱਤਾ ਲਗਾਤਾਰ ਦੂਜੇ ਦਿਨ ਵੀ ‘ਗੰਭੀਰ’ ਸ਼੍ਰੇਣੀ ਵਿਚ ਰਹੀ। ਇਸ ਜ਼ਹਿਰੀਲੀ ਹਵਾ ਵਿਚ ਸਭ ਤੋਂ ਵੱਧ ਯੋਗਦਾਨ ਪਰਾਲੀ ਸਾੜਨ ਨਾਲ ਹੋਏ ਪ੍ਰਦੂਸ਼ਣ ਦਾ ਦੱਸਿਆ ਜਾ ਰਿਹਾ।   ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਿਕ , ਦਿੱਲੀ ਦਾ 24 ਘੰਟਿਆਂ ਦਾ ਔਸਤ ਏਅਰ ਕੁਆਲਿਟੀ ਇੰਡੈਕਸ ਸ਼ਾਮ 4 ਵਜੇ 418 ਦਰਜ ਕੀਤਾ ਗਿਆ, ਜੋ ਕਿ ‘ਗੰਭੀਰ’ ਸ਼੍ਰੇਣੀ ਵਿਚ ਆਉਂਦਾ ਹੈ।

 

ਦਿੱਲੀ ਦੀ ਹਵਾ ਦੀ ਗੁਣਵੱਤਾ ਮੰਗਲਵਾਰ ਨੂੰ ਇਸ ਮੌਸਮ ਵਿਚ ਪਹਿਲੀ ਵਾਰ ‘ਗੰਭੀਰ’ ਸ਼੍ਰੇਣੀ ਵਿੱਚ ਪਹੁੰਚੀ ਸੀ, ਜਦੋਂ ਔਸਤ ਏਅਰ ਕੁਆਲਿਟੀ ਇੰਡੈਕਸ 428 ਦਰਜ ਕੀਤਾ ਗਿਆ ਸੀ। ਕਈ ਦਿਨਾਂ ਤੋਂ ‘ਬਹੁਤ ਖ਼ਰਾਬ’ ਰਹੀ ਹਵਾ ਸਥਿਰ ਮੌਸਮ ਅਤੇ ਸਥਾਨਕ ਪ੍ਰਦੂਸ਼ਣ ਕਾਰਨ ਹੋਰ ਵਿਗੜ ਗਈ।

Ad Position 22
No active advertisement
ਪਿਛਲੀ ਖ਼ਬਰ ਮੱਤੇਵਾਲ ਨਜ਼ਦੀਕ ਹੋਏ ਪੁਲਿਸ ਮੁਕਾਬਲੇ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਗੈਂਗਸਟਰ ਜ਼ਖ਼ਮੀ ਅਗਲੀ ਖ਼ਬਰ ਕੈਬਨਿਟ ਨੇ ਗ੍ਰੇਫਾਈਟ, ਸੀਜ਼ੀਅਮ, ਰੂਬੀਡੀਅਮ ਅਤੇ ਜ਼ੀਰਕੋਨੀਅਮ ਖਣਿਜਾਂ ਦੀ ਰਾਇਲਟੀ ਦਰਾਂ ਨੂੰ ਤਰਕਸੰਗਤ ਬਣਾਉਣ ਨੂੰ ਦਿ...
Ad Position 24