24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਫ਼ਿਰਾਕ ’ਚ ਘੁੰਮ ਰਹੇ ਚਾਰ ਕਾਬੂ

ਮੋਗਾ, 13 ਨਵੰਬਰ- ਮੋਗਾ ਵਿਖੇ ਬਾਘਾਪੁਰਾਣਾ ਪੁਲਿਸ ਨੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਫ਼ਿਰਾਕ ਵਿਚ ਘੁੰਮ ਰਹੇ 2 ਮੋਟਰਸਾਈਕਲ ਸਵਾਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ...

Ad Position 21
No active advertisement
ਅਜੀਤ ਡੈਸਕ 13-11-2025

ਮੋਗਾ, 13 ਨਵੰਬਰ- ਮੋਗਾ ਵਿਖੇ ਬਾਘਾਪੁਰਾਣਾ ਪੁਲਿਸ ਨੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਫ਼ਿਰਾਕ ਵਿਚ ਘੁੰਮ ਰਹੇ 2 ਮੋਟਰਸਾਈਕਲ ਸਵਾਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 3 ਬੀਅਰ ਦੀਆਂ ਬੋਤਲਾਂ, ਜਿਨ੍ਹਾਂ ਵਿਚ ਪੈਟਰੋਲ ਭਰਿਆ ਹੋਇਆ ਸੀ, ਇਕ ਮਾਚਿਸ ਤੇ 2 ਮੋਟਰਸਾਈਕਲਾਂ ਸਮੇਤ ਕਾਬੂ ਕੀਤੇ ਹਨ। ਕਾਬੂ ਕੀਤੇ ਗਏ ਚਾਰੋ ਨੌਜਵਾਨ ਫਰੀਦਕੋਟ ਦੇ ਰਹਿਣ ਵਾਲੇ ਹਨ ਤੇ ਇਨ੍ਹਾਂ ਨੇ ਇਸ ਤੋਂ ਪਹਿਲਾਂ ਬਾਘਾਪੁਰਾਣਾ ਦੇ ਪਿੰਡ ਮੱਡੀ ਮੁਸਤਫ਼ਾ ਵਿਚ ਵੀ ਇਕ ਸਾਈਕਲ ਦੀ ਦੁਕਾਨ ’ਤੇ ਪੈਟਰੋਲ ਬੰਬ ਸੁੱਟਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਅੱਜ ਸ਼ਾਮ ਉੱਚ ਅਧਿਕਾਰੀ ਇਸ ਸੰਬੰਧੀ ਪ੍ਰੈਸ ਕਾਨਫ਼ਰੰਸ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਕੇ ਭਾਰਤੀ ਸਿੱਖ ਸ਼ਰਧਾਲੂ ਵਤਨ ਪਰਤੇ ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਵਲੋਂ ਮੌਲੀ ਜਾਗਰਾਂ ਦੀਆਂ ਨਰਸਰੀਆਂ ਬੰਦ ਕਰਨ ਦੇ ਹੁਕਮ ਜਾਰੀ
Ad Position 24