24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2025

ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਕੇ ਭਾਰਤੀ ਸਿੱਖ ਸ਼ਰਧਾਲੂ ਵਤਨ ਪਰਤੇ

ਅਟਾਰੀ ਸਰਹੱਦ, (ਅੰਮ੍ਰਿਤਸਰ) 13 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ....

Ad Position 21
No active advertisement
ਅਜੀਤ ਡੈਸਕ 13-11-2025

ਅਟਾਰੀ ਸਰਹੱਦ, (ਅੰਮ੍ਰਿਤਸਰ) 13 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਉਪਰੰਤ ਦਸ ਦਿਨ ਦੀ ਯਾਤਰਾ ਕਰਦੇ ਹੋਏ ਭਾਰਤੀ ਸਿੱਖ ਸ਼ਰਧਾਲੂ ਵਾਹਘਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਤੋਂ ਭਾਰਤ ਆਪਣੇ ਵਤਨ ਪਰਤ ਆਏ ਹਨ। ਅਟਾਰੀ ਸਰੱਹਦ ’ਤੇ ਸਥਿਤ ਆਈ.ਸੀ.ਪੀ. ਵਿਖੇ ਐਲ.ਪੀ.ਆਈ. ਅਥਾਰਟੀ ਇੰਡੀਆ, ਬੀ.ਐਸ.ਐਫ਼., ਕਸਟਮ ਤੇ ਇਮੀਗ੍ਰੇਸ਼ਨ ਦੇ ਅਧਿਕਾਰੀਆਂ ਵਲੋਂ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਤੇ ਵਧੀਆ ਪ੍ਰਬੰਧ ਕੀਤੇ ਗਏ ਹਨ।

ਇਸ ਦੌਰਾਨ ਭਾਰਤੀ ਸਿੱਖ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਗੁਰੂ ਕਾ ਲੰਗਰ ਅਤੇ ਕਾਰ ਸੇਵਾ ਗੁਰੂ ਕੇ ਬਾਗ ਸੰਤ ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲਿਆਂ ਵਲੋਂ ਚਾਹ ਪਕੌੜਿਆਂ ਦੇ ਲੰਗਰ ਸਵੇਰ ਤੜਕੇ ਤੋਂ ਹੀ ਆਈ.ਸੀ.ਪੀ. ਅਟਾਰੀ ਸਰਹੱਦ ਦੇ ਅੰਦਰ ਲਗਾਏ ਗਏ ਹਨ। ਭਾਰਤੀ ਸਿੱਖ ਸ਼ਰਧਾਲੂ ਜੋ ਕਿ 4 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗਏ ਸਨ, ਇਸ ਦੌਰਾਨ ਦੱਸ ਦਿਨ ਦੀ ਯਾਤਰਾ ਤੇ ਭਾਰਤੀ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ, ਗੁਰਦੁਆਰਾ ਸੱਚਾ ਸੌਦਾ ਚੂੜਕਾਣਾ,ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਜਨਮ ਸਥਾਨ ਚੂਨਾ ਮੰਡੀ ਲਾਹੌਰ, ਗੁਰਦੁਆਰਾ ਸ਼ਹੀਦੀ ਅਸਥਾਨ ਗੁਰੂ ਅਰਜਨ ਦੇਵ ਜੀ ਲਾਹੌਰ, ਗੁਰਦੁਆਰਾ ਸ਼ਹੀਦ ਸਿੰਘਣੀ ਲਾਹੌਰ ਸਮੇਤ ਹੋਰ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਭਾਰਤੀ ਸ਼ਰਧਾਲੂ ਅਟਾਰੀ ਸਰਹੱਦ ਰਸਤੇ ਆਪਣੇ ਵਤਨ ਪਰਤੇ ਹਨ।

Ad Position 22
No active advertisement
ਪਿਛਲੀ ਖ਼ਬਰ ਅੱਤਵਾਦੀ ਮਾਡਿਊਲ: ਕਸ਼ਮੀਰ ਵਿਚ ਪੁਛਗਿੱਛ ਲਈ ਹਿਰਾਸਤ ਵਿਚ ਲਏ ਦਸ ਵਿਅਕਤੀ ਅਗਲੀ ਖ਼ਬਰ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਫ਼ਿਰਾਕ ’ਚ ਘੁੰਮ ਰਹੇ ਚਾਰ ਕਾਬੂ
Ad Position 24