26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਅਵਾਰਾ ਪਸ਼ੂ ਅੱਗੇ ਆਉਣ ਕਾਰਨ ਇਕ ਔਰਤ ਦੀ ਮੌਤ

ਮਾਛੀਵਾੜਾ ਸਾਹਿਬ (ਲੁਧਿਆਣਾ), 15 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ-ਸਮਰਾਲਾ ਰੋਡ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੇ ਅੱਜ ਇਕ ਔਰਤ ਦੀ ਜਾਨ ਲੈ ਲਈ। ਮ੍ਰਿਤਕਾ ਦੀ ਪਹਿਚਾਣ ਨੀਲਮ ਰਾਣੀ (60) ਵਾਸੀ ਮਾਛੀਵਾੜਾ ਵਜੋਂ...

Ad Position 21
No active advertisement
ਅਜੀਤ ਡੈਸਕ 15-11-2025

ਮਾਛੀਵਾੜਾ ਸਾਹਿਬ (ਲੁਧਿਆਣਾ), 15 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਮਾਛੀਵਾੜਾ-ਸਮਰਾਲਾ ਰੋਡ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੇ ਅੱਜ ਇਕ ਔਰਤ ਦੀ ਜਾਨ ਲੈ ਲਈ। ਮ੍ਰਿਤਕਾ ਦੀ ਪਹਿਚਾਣ ਨੀਲਮ ਰਾਣੀ (60) ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਇਸ ਸੰਬੰਧੀ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਨੀਲਮ ਰਾਣੀ ਆਪਣੇ ਪੁੱਤਰ ਸਮੇਤ ਸਮਰਾਲਾ ਰੋਡ ’ਤੇ ਸਥਿਤ ਬੈਂਕ ਕਾਲੋਨੀ ਵਿਚ ਆਪਣੀ ਧੀ ਨੂੰ ਮਿਲਣ ਜਾ ਰਹੀ ਸੀ ਕਿ ਉਨ੍ਹਾਂ ਅੱਗੇ ਅਵਾਰਾ ਪਸ਼ੂ ਆ ਗਿਆ, ਜਿਸ ਤੋਂ ਬਚਣ ਲਈ ਉਹ ਸੜਕ ’ਤੇ ਜਾ ਚੜੀ। ਅਚਾਨਕ ਪਿੱਛੋਂ ਸੜਕ ’ਤੇ ਆ ਰਹੀ ਕਾਰ ਨਾਲ ਉਹ ਜਾ ਟਕਰਾਈ, ਜਿਸ ਵਿਚ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ। ਕਾਰ ਚਾਲਕ ਵਲੋਂ ਤੁਰੰਤ ਉਸ ਨੂੰ ਹਸਪਤਾਲ ਲਿਆਂਦਾ ਗਿਆ, ਪਰ ਉੱਥੇ ਉਹ ਦਮ ਤੋੜ ਗਈ। ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਇਹ ਹਾਦਸਾ ਅਵਾਰਾ ਪਸ਼ੂ ਕਾਰਨ ਵਾਪਰਿਆ ਹੈ, ਜਿਸ ਵਿਚ ਕਾਰ ਚਾਲਕ ਦਾ ਕੋਈ ਕਸੂਰ ਨਹੀਂ। ਉਨ੍ਹਾਂ ਦੱਸਿਆ ਕਿ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅਗਲੀ ਖ਼ਬਰ ਚੋਣਾਂ ਸਾਨੂੰ ਜਿੱਤਾਂ ਅਤੇ ਹਾਰਾਂ ਤੋਂ ਸਬਕ ਸਿਖਾਉਂਦੀਆਂ ਹਨ - ਬਿਹਾਰ ਚੋਣਾਂ ਦੇ ਨਤੀਜਿਆਂ 'ਤੇ ਅਖਿਲੇਸ਼ ਯਾਦਵ
Ad Position 24