26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2025

ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਨੂੰ ਅੱਜ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਅਰਾਮ ਘਰ ਕੋਲੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ...

Ad Position 21
No active advertisement
ਅਜੀਤ ਡੈਸਕ 15-11-2025

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਨੂੰ ਅੱਜ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਅਰਾਮ ਘਰ ਕੋਲੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ।ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਲੋਕ ਨਿਰਮਾਣ ਵਿਭਾਗ ਦੇ ਅਰਾਮ ਘਰ ਕੋਲ ਇਕ ਵਿਅਕਤੀ ਡਿੱਗਿਆ ਪਿਆ ਹੈ।ਪੁਲਿਸ ਵਲੋਂ ਮੌਕੇ 'ਤੇ ਜਾਕੇ ਵੇਖਿਆ ਗਿਆ ਤਾਂ ਉਹ ਮ੍ਰਿਤਕ ਪਾਇਆ ਗਿਆ।ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਰੀਰ 'ਤੇ ਸੱਟ ਦਾ ਕੋਈ ਨਿਸ਼ਾਨ ਨਹੀ ਮਿਲਿਆ ਜਦੋਂ ਕਿ ਮੂੰਹ ਅਤੇ ਨੱਕ 'ਚੋਂ ਖੂਨ ਵਗਿਆ ਹੋਇਆ ਸੀ, ਜਿਸ ਦੀ ਅਜੇ ਤੱਕ ਪਛਾਣ ਨਹੀ ਹੋ ਸਕੀ।ਪੁਲਿਸ ਵਲੋਂ ਲਾਸ਼ ਕਬਜੇ ਵਿਚ ਲੈਕੇ ਪਛਾਣ ਲਈ ਅਗਲੇ 72 ਘੰਟਿਆਂ ਲਈ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿਚ ਰਖਵਾ ਦਿੱਤੀ ਗਈ ਹੈ।36-37 ਵਰ੍ਹਿਆਂ ਦੇ ਕਾਲੇ ਰੰਗ ਦੇ ਇਸ ਵਿਅਕਤੀ ਦੇ ਅਸਮਾਨੀ ਰੰਗ ਦੀ ਕਮੀਜ,ਕਾਰਬਨ ਕੱਲਰ ਦੀ ਜੀਨ ਅਤੇ ਸਪੋਰਟਸ ਬੂਟ ਪਾਏ ਹੋਏ ਹਨ ਅਤੇ ਸੱਜੀ ਬਾਂਹ 'ਤੇ ਰੰਧਾਵਾ ਲਿਖਿਆ ਹੋਇਆ ਹੈ।ਇਸ ਸੰਬੰਧੀ ਜੇਕਰ ਕਿਸੇ ਵਿਅਕਤੀ ਕੋਲ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਨਾਲ ਸੰਪਰਕ ਕਰ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਨਾਮਵਰ ਗੀਤਕਾਰ ਨਿੰਮਾ ਲੁਹਾਰਕਾ ਨਹੀੰ ਰਹੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਗੁਜਰਾਤ ਦੇ 14 ਕਬਾਇਲੀ ਜ਼ਿਲ੍ਹਿਆਂ ਲਈ 250 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Ad Position 24