26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼,6 ਪਿਸਤੌਲਾਂ ਅਤੇ 1 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਗ੍ਰਿਫ਼ਤਾਰ

ਚੰਡੀਗੜ੍ਹ, 16 ਨਵੰਬਰ - ਡੀ.ਜੀ.ਪੀ. ਦਫ਼ਤਰ ਵਲੋਂ ਕੀਤੇ ਟਵੀਟ ਅਨੁਸਾਰ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਾਰਕੋ ਨੈੱਟਵਰਕ...

Ad Position 21
No active advertisement
ਅਜੀਤ ਡੈਸਕ 16-11-2025

ਚੰਡੀਗੜ੍ਹ, 16 ਨਵੰਬਰ - ਡੀ.ਜੀ.ਪੀ. ਦਫ਼ਤਰ ਵਲੋਂ ਕੀਤੇ ਟਵੀਟ ਅਨੁਸਾਰ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਛੇ ਆਧੁਨਿਕ ਪਿਸਤੌਲਾਂ ਦੇ ਨਾਲ-ਨਾਲ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਅਤੇ ਡਰੋਨ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿਚ ਹਨ ਅਤੇ ਪੰਜਾਬ ਵਿਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਵਾਜਾਈ ਅਤੇ ਡਿਲੀਵਰੀ ਦਾ ਤਾਲਮੇਲ ਕਰਦੇ ਹਨ।ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਪੀਐਸ ਛੇਹਰਟਾ ਅਤੇ ਪੀਐਸ ਛਾਉਣੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਹੈਂਡਲਰਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਢਾਹ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਬਾਗੜੀ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ
Ad Position 24