26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਈਕਲ ਯਾਤਰਾ ਪਾਣੀਪਤ ਤੋਂ ਅਗਲੇ ਪੜਾਅ ਲਈ ਰਵਾਨਾ

ਕਰਨਾਲ,16 ਨਵੰਬਰ (ਗੁਰਮੀਤ ਸਿੰਘ ਸੱਗੂ ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ , ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ...

Ad Position 21
No active advertisement
ਅਜੀਤ ਡੈਸਕ 16-11-2025

ਕਰਨਾਲ,16 ਨਵੰਬਰ (ਗੁਰਮੀਤ ਸਿੰਘ ਸੱਗੂ ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ , ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਈਕਲ ਫੈਡਰੇਸ਼ਨ ਆਫ ਇੰਡੀਆ ਦੇ ਮੌਜੂਦਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਵਲੋਂ 'ਸੀਸ ਦੀਆ ਪਰ ਸਿਰੜ ਨ ਦੀਆ' ਸਾਈਕਲ ਯਾਤਰਾ ਕੱਢੀ ਜਾ ਰਹੀ ਹੈ। ਇਸ ਸੰਬੰਧੀ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਨਮਨ ਕਰਦਿਆਂ ਹੋਇਆਂ ਦਿੱਲੀ ਤੋਂ ਸ਼ੁਰੂ ਹੋਈ ਇਸ ਸਾਈਕਲ ਯਾਤਰਾ ਨੂੰ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਜੀ. ਟੀ. ਰੋਡ ਪਾਣੀਪਤ ਤੋਂ ਅਗਲੇ ਪੜਾਅ ਅੰਬਾਲਾ ਸ਼ਹਿਰ ਲਈ ਰਵਾਨਾ ਕੀਤਾ ਗਿਆ। ਇਸ ਸਮੇਂ ਮੋਹਨਜੀਤ ਸਿੰਘ ਪਾਣੀਪਤ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅਮਿਤਾਭ ਬੱਚਨ ਨੇ ਪੂਰੇ ਪਰਿਵਾਰ ਨਾਲ ਮਨਾਇਆ ਆਰਾਧਿਆ ਬੱਚਨ ਦਾ ਜਨਮ ਦਿਨ ਅਗਲੀ ਖ਼ਬਰ ਰਾਖਵੇਂਕਰਨ ਮਾਮਲੇ ’ਚ ਆਈ.ਏ.ਐੱਸ. ਤੇ ਮਜ਼ਦੂਰ ਦੇ ਬੱਚੇ ’ਚ ਤੁਲਨਾ ਨਹੀਂ ਕੀਤੀ ਜਾ ਸਕਦੀ : ਗਵਈ
Ad Position 24