26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2025

ਪੁਲਿਸ ਥਾਣਾ ਸੁਲਤਾਨਵਿੰਡ ਨੂੰ ਮਿਲੀ ਲਵਾਰਿਸ ਲਾਸ਼

ਸੁਲਤਾਨਵਿੰਡ ,16 ਨਵੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਨੂੰ ਦੋਬੁਰਜੀ ਲਿੰਕ ਰੋਡ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਦੇ ਛੱਪੜ ਨੇੜਿਓਂ ਇਕ ਲਵਾਰਿਸ ਲਾਸ਼ ਮਿਲਣ ਦਾ ...

Ad Position 21
No active advertisement
ਅਜੀਤ ਡੈਸਕ 16-11-2025

ਸੁਲਤਾਨਵਿੰਡ ,16 ਨਵੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਨੂੰ ਦੋਬੁਰਜੀ ਲਿੰਕ ਰੋਡ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਦੇ ਛੱਪੜ ਨੇੜਿਓਂ ਇਕ ਲਵਾਰਿਸ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਪੁਲਿਸ ਨੂੰ ਕਿਸੇ ਵਿਅਕਤੀ ਨੇ ਇਤਲਾਹ ਦਿੱਤੀ ਕਿ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਿਖੇ ਛੱਪੜ ਕੋਲ ਕਿਸੇ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਉਨ੍ਹਾ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਆਸ-ਪਾਸ ਦੇ ਲੋਕਾ ਤੋਂ ਪਹਿਚਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਪਹਿਚਾਣ ਨਾ ਹੋਣ ਕਰਕੇ ਉਸ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਮੁਰਦਾਘਰ ਵਿਚ 72 ਘੰਟਿਆ ਲਈ ਰੱਖਿਆ ਗਿਆ ਹੈ। ਤਾਂ ਜੋ ਇਸ ਦੇ ਪਰਿਵਾਰਕ ਮੈਂਬਰ ਦਾ ਪਤਾ ਲੱਗ ਸਕੇ। ਉਨ੍ਹਾ ਦੱਸਿਆ ਕਿ ਇਸ ਸੰਬੰਧੀ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ 174 ਦੀ ਕਾਰਵਾਈ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਨੇ ਮਹਿਲਾ ਵਿੰਗ ਦੇ ਸੰਗਠਨ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ ਅਗਲੀ ਖ਼ਬਰ ਦਿਸ਼ਾ ਪਟਾਨੀ ਦੇ ਪਿਤਾ ਨੂੰ ਮਿਲਿਆ ਹਥਿਆਰਾਂ ਦਾ ਲਾਇਸੈਂਸ , ਮਾਮਲਾ ਘਰ 'ਤੇ ਗੋਲੀਬਾਰੀ ਕਰਨ ਦਾ
Ad Position 24