26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਪੰਜਾਬ ’ਚ 5 ਡਿਗਰੀ ਸੈਲਸੀਅਸ ਤੱਕ ਘਟਿਆ ਤਾਪਮਾਨ

ਚੰਡੀਗੜ੍ਹ, 17 ਨਵੰਬਰ- ਪੰਜਾਬ ਵਿਚ ਮੌਸਮ ਬਦਲ ਰਿਹਾ ਹੈ। ਪਹਾੜਾਂ ਤੋਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ....

Ad Position 21
No active advertisement
ਅਜੀਤ ਡੈਸਕ 17-11-2025

ਚੰਡੀਗੜ੍ਹ, 17 ਨਵੰਬਰ- ਪੰਜਾਬ ਵਿਚ ਮੌਸਮ ਬਦਲ ਰਿਹਾ ਹੈ। ਪਹਾੜਾਂ ਤੋਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘਟ ਗਿਆ ਹੈ। ਕਈ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ, ਜਿਸ ਕਾਰਨ ਸੂਬੇ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।

ਮੌਸਮ ਵਿਭਾਗ ਦੇ ਅਨੁਸਾਰ ਸੂਬੇ ਭਰ ਵਿਚ ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਮਾਨਸਾ ਸਭ ਤੋਂ ਗਰਮ ਰਿਹਾ, ਜਿਥੇ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਔਸਤ ਘੱਟੋ-ਘੱਟ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਆਇਆ, ਪਰ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਇਸ ਸਮੇਂ ਫਰੀਦਕੋਟ ਸਭ ਤੋਂ ਠੰਢਾ ਜ਼ਿਲ੍ਹਾ ਹੈ, ਜਿਥੇ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਅੱਜ ਦੁਪਹਿਰ 12 ਵਜੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ਅਗਲੀ ਖ਼ਬਰ ਸ਼ੇਖ਼ ਹਸੀਨਾ ਵਿੁੱਰਧ ਅੱਜ ਆਵੇਗਾ ਫ਼ੈਸਲਾ, ਪੁੱਤਰ ਨੇ ਦਿੱਤੀ ਹਿੰਸਾ ਦੀ ਚਿਤਾਵਨੀ
Ad Position 24