26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਅੱਜ ਦੁਪਹਿਰ 12 ਵਜੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਚੰਡੀਗੜ੍ਹ, 17 ਨਵੰਬਰ- ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਬੱਸਾਂ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਪੰਜਾਬ ਵਿਚ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ.....

Ad Position 21
No active advertisement
ਅਜੀਤ ਡੈਸਕ 17-11-2025

ਚੰਡੀਗੜ੍ਹ, 17 ਨਵੰਬਰ- ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਬੱਸਾਂ ਅੱਜ (17 ਨਵੰਬਰ) ਦੁਪਹਿਰ 12 ਵਜੇ ਤੋਂ ਪੰਜਾਬ ਵਿਚ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਕਿਲੋਮੀਟਰ ਸਕੀਮ ਦੇ ਵਿਰੋਧ ਵਿਚ ਨਿੱਤਰ ਆਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਟੈਂਡਰ ਖੋਲ੍ਹਿਆ ਗਿਆ ਤਾਂ ਉਹ ਹੜਤਾਲ 'ਤੇ ਜਾਣਗੇ। ਸਰਕਾਰ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਲਈ ਟੈਂਡਰ ਖੋਲ੍ਹ ਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਦੇ ਨਾਲ ਹੀ ਉਹ ਅਸਥਾਈ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਦੇਣ ਦੀ ਮੰਗ ਕਰ ਰਹੇ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਕਿ ਕਿਲੋਮੀਟਰ ਸਕੀਮ ਘਾਟੇ ਵਾਲਾ ਸੌਦਾ ਹੈ, ਪਰ ਇਸ ਦੇ ਬਾਵਜੂਦ ਇਸ ਦਿਸ਼ਾ ਵਿਚ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਾਊਦੀ ਅਰਬ ’ਚ ਭਿਆਨਕ ਬੱਸ ਹਾਦਸਾ, ਕਈ ਭਾਰਤੀਆਂ ਦੀ ਮੌਤ ਅਗਲੀ ਖ਼ਬਰ ਪੰਜਾਬ ’ਚ 5 ਡਿਗਰੀ ਸੈਲਸੀਅਸ ਤੱਕ ਘਟਿਆ ਤਾਪਮਾਨ
Ad Position 24