26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਡਿਵਾਇਡਰ ਤੋਂ ਭੇਦਭਰੀ ਹਾਲਤ ’ਚ ਮਿਲੀ ਵਿਅਕਤੀ ਦੀ ਲਾਸ਼

ਮਾਨਾਂਵਾਲਾ, (ਅੰਮ੍ਰਿਤਸਰ), 17 ਨਵੰਬਰ (ਗੁਰਦੀਪ ਸਿੰਘ ਨਾਗੀ)-​ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ’ਤੇ ਕਸਬਾ ਮਾਨਾਂਵਾਲਾ ਵਿਖੇ ਭੇਦਭਰੇ ਹਾਲਾਤ ਵਿਚ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ...

Ad Position 21
No active advertisement
ਅਜੀਤ ਡੈਸਕ 17-11-2025

ਮਾਨਾਂਵਾਲਾ, (ਅੰਮ੍ਰਿਤਸਰ), 17 ਨਵੰਬਰ (ਗੁਰਦੀਪ ਸਿੰਘ ਨਾਗੀ)-​ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ ’ਤੇ ਕਸਬਾ ਮਾਨਾਂਵਾਲਾ ਵਿਖੇ ਭੇਦਭਰੇ ਹਾਲਾਤ ਵਿਚ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਦੀ ਪਛਣ ਰਾਜ ਕੁਮਾਰ (47 ਸਾਲ) ਪੁੱਤਰ ਓਮ ਪ੍ਰਕਾਸ਼ ਵਜੋਂ ਹੋਈ ਹੈ। ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਖੁਰਦ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਰਾਜ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਮਾਨਾਂਵਾਲਾ ਖੁਰਦ, ਜੋ ਜੀ.ਟੀ. ਰੋਡ ਜੰਡਿਆਲਾ ਗੁਰੂ ਵਿਖੇ ਡੈਂਟਿੰਗ ਪੇਂਟਿੰਗ ਦਾ ਕੰਮ ਕਰਦਾ ਹੈ, ਬੀਤੇ ਕੱਲ੍ਹ ਰਾਜ ਕੁਮਾਰ ਨੇ ਦੁਕਾਨ ਤੋਂ 7 ਵਜੇ ਦੇ ਕਰੀਬ ਵਾਪਸ ਪਿੰਡ ਆਓਣ ਵੇਲੇ ਫੋਨ ਕੀਤਾ ਤੇ ਕਿਹਾ ਕਿ ਥੋੜੀ ਦੇਰ ਤੱਕ ਘਰ ਪਹੁੰਚ ਜਾਵੇਗਾ ਪਰ ਦੇਰ ਰਾਤ ਤੱਕ ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਅਸੀਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਇਸ ਦੇ ਲਾਪਤਾ ਹੋਣ ਦੀ ਸੂਚਨਾ ਥਾਣਾ ਜੰਡਿਆਲਾ ਗੁਰੂ ਤੇ ਪੁਲਿਸ ਚੌਂਕੀ ਦੋਬੁਰਜੀ ਵਿਖੇ ਦਿੱਤੀ।

ਉਹਨਾਂ ਦੱਸਿਆ ਕਿ ਅਸੀਂ ਸਾਰੀ ਰਾਤ ਰਾਜ ਕੁਮਾਰ ਦੀ ਭਾਲ ਕਰਦੇ ਰਹੇ ਪਰ ਕੁਝ ਨਹੀਂ ‌ਮਿਲਿਆ ਅਤੇ ਸਵੇਰੇ ਪਤਾ ਲੱਗਾ ਕਿ ਮਾਨਾਂਵਾਲਾ ਵਿਖੇ ਪੈਟਰੋਲ ਪੰਪ ਦੇ ਸਾਹਮਣੇ ਸੜਕ ਵਿਚਕਾਰ ਬਣੇ ਡਿਵਾਈਡਰ ’ਤੇ ਕਿਸੇ ਵਿਅਕਤੀ ਦੀ ਲਾਸ਼ ਪਈ ਹੈ ਤੇ ਜਦੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਹ ਰਾਜ ਕੁਮਾਰ ਹੀ ਸੀ ਅਤੇ ਉਸਦਾ ਮੋਟਰਸਾਈਕਲ ਨੰਬਰ: ਪੀ ਬੀ 02 ਡੀ. ਐਕਸ 0363 ਵੀ ਡਿਵਾਈਡਰ ’ਤੇ ਡਿੱਗਾ ਹੋਇਆ ਸੀ। ਪੁਲਿਸ ਚੌਂਕੀ ਦੋਬੁਰਜੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸਾਊਦੀ ਅਰਬ ਬੱਸ ਹਾਦਸੇ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਮੈਂ ਸਾਊਦੀ ਅਰਬ ਬੱਸ ਹਾਦਸੇ ਤੋਂ ਹਾਂ ਦੁਖੀ ਤੇ ਹੈਰਾਨ- ਕਿਰਨ ਰਿਜੀਜੂ
Ad Position 24