26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਦਿੱਲੀ ਬੰਬ ਧਮਾਕਾ- ਅੱਤਵਾਦੀ ਉਮਰ ਦਾ ਸਾਥੀ ਆਮਿਰ 10 ਦਿਨਾਂ ਐਨ.ਆਈ.ਏ. ਕਸਟਡੀ ਵਿਚ

ਨਵੀਂ ਦਿੱਲੀ, 17 ਨਵੰਬਰ- ਦਿੱਲੀ ਵਿਚ ਇਕ ਵੱਡੇ ਅੱਤਵਾਦੀ ਹਮਲੇ ਦੇ ਸੰਬੰਧ ਵਿਚ ਗ੍ਰਿਫ਼ਤਾਰ ਉਮਰ ਦੇ ਸਾਥੀ ਆਮਿਰ ਨੂੰ ਪਟਿਆਲਾ ਹਾਊਸ ਕੋਰਟ ਨੇ 10 ਦਿਨਾਂ ਲਈ ਰਾਸ਼ਟਰੀ ਜਾਂਚ ਏਜੰਸੀ ....

Ad Position 21
No active advertisement
ਅਜੀਤ ਡੈਸਕ 17-11-2025

ਨਵੀਂ ਦਿੱਲੀ, 17 ਨਵੰਬਰ- ਦਿੱਲੀ ਵਿਚ ਇਕ ਵੱਡੇ ਅੱਤਵਾਦੀ ਹਮਲੇ ਦੇ ਸੰਬੰਧ ਵਿਚ ਗ੍ਰਿਫ਼ਤਾਰ ਉਮਰ ਦੇ ਸਾਥੀ ਆਮਿਰ ਨੂੰ ਪਟਿਆਲਾ ਹਾਊਸ ਕੋਰਟ ਨੇ 10 ਦਿਨਾਂ ਲਈ ਰਾਸ਼ਟਰੀ ਜਾਂਚ ਏਜੰਸੀ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਇਹ ਫੈਸਲਾ ਐਨ.ਆਈ.ਏ. ਵਲੋਂ ਅਦਾਲਤ ਵਿਚ ਪੇਸ਼ ਕੀਤੀਆਂ ਗਈਆਂ ਦਲੀਲਾਂ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਲਿਆ ਗਿਆ। ਆਮਿਰ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ।

ਸੁਣਵਾਈ ਕੈਮਰੇ ਦੀ ਨਿਗਰਾਨੀ ਹੇਠ ਹੋਈ। ਸੁਣਵਾਈ ਦੌਰਾਨ ਮੀਡੀਆ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। ਦੋਸ਼ੀ ਨੂੰ ਜ਼ਿਲ੍ਹਾ ਜੱਜ ਅੰਜੂ ਬਜਾਜ ਚੰਦਨਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਦਿੱਲੀ ਦੇ ਲਾਲ ਕਿਲ੍ਹਾ ਖੇਤਰ ਵਿਚ ਕਾਰ ਬੰਬ ਧਮਾਕੇ ਦੀ ਜਾਂਚ ਕਰ ਰਹੀ ਰਾਸ਼ਟਰੀ ਜਾਂਚ ਏਜੰਸੀ ਨੇ ਇਕ ਕਸ਼ਮੀਰੀ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਆਤਮਘਾਤੀ ਹਮਲਾਵਰ ਨਾਲ ਮਿਲ ਕੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਸੀ। ਇਸ ਹਮਲੇ ਵਿਚ 13 ਲੋਕ ਮਾਰੇ ਗਏ ਸਨ ਅਤੇ ਲਗਭਗ 32 ਹੋਰ ਜ਼ਖਮੀ ਹੋਏ ਸਨ।

Ad Position 22
No active advertisement
ਪਿਛਲੀ ਖ਼ਬਰ ਜਾਅਲੀ ਪੈਨ ਕਾਰਡ ਮਾਮਲਾ:ਸਪਾ ਨੇਤਾ ਆਜ਼ਮ ਖਾਨ ਅਤੇ ਉਨ੍ਹਾਂ ਦੇ ਪੁੱਤਰ ਨੂੰ ਸੱਤ ਸਾਲ ਦੀ ਸਜ਼ਾ ਅਗਲੀ ਖ਼ਬਰ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫ਼ਿਲਮ ‘ਹਿੰਦ ਦੀ ਚਾਦਰ’ ਨੂੰ ਰਿਲੀਜ਼ ਨਾ ਕੀਤਾ ਜਾਵੇ- ਮੰਨਣ
Ad Position 24