26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਮਹਾਨ ਅੰਮ੍ਰਿਤ ਸੰਚਾਰ

ਮਹਿਲ ਕਲਾਂ (ਬੲਨਾਲਾ), 17 ਨਵੰਬਰ (ਅਵਤਾਰ ਸਿੰਘ ਅਣਖੀ) - ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ...

Ad Position 21
No active advertisement
ਅਜੀਤ ਡੈਸਕ 17-11-2025

ਮਹਿਲ ਕਲਾਂ (ਬੲਨਾਲਾ), 17 ਨਵੰਬਰ (ਅਵਤਾਰ ਸਿੰਘ ਅਣਖੀ) - ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਸੰਬੰਧੀ ਗੁਰਦੁਆਰਾ ਕਮੇਟੀ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸੱਚਖੰਡ ਅੰਮ੍ਰਿਤ ਸੰਚਾਰ ਜਥਾ ਜੰਡੀ ਸ੍ਰੀ ਚਮਕੌਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਕਰਵਾਏ ਅੰਮ੍ਰਿਤ ਸੰਚਾਰ ਮੌਕੇ 35 ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣਨ ਦਾ ਪ੍ਰਣ ਕੀਤਾ । ਇਸ ਮੌਕੇ ਉਨ੍ਹਾਂ ਬਾਣੀ ਅਤੇ ਬਾਣੇ ਦੇ ਧਾਰਨੀ ਬਨਣ 'ਤੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ਗੁਰਮਤਿ ਨਾਲ ਜੁੜਕੇ ਲੋਕ ਭਲਾਈ ਦੇ ਕਾਰਜਾਂ 'ਚ ਸੰਗਤਾਂ ਨੂੰ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਬੰਗਾ ਬੱਸ ਅੱਡੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇ ਵਾਹ ਚਲਾਈਆਂ ਗੋਲੀਆਂ, ਪੰਜ ਜ਼ਖ਼ਮੀ ਅਗਲੀ ਖ਼ਬਰ ਭਾਰਤ ਨੇ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ" ਦੁਆਰਾ ਸ਼ੇਖ ਹਸੀਨਾ ਬਾਰੇ ਐਲਾਨੇ ਗਏ ਫ਼ੈਸਲੇ ਦਾ ਲਿਆ ਨੋਟਿਸ...
Ad Position 24