26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2025

ਸੜਕ ਨਿਰਮਾਣ 'ਚ ਘਟੀਆ ਮਟੀਰੀਅਲ ਵਰਤਣ ਦੇ ਦੋਸ਼ 'ਚ ਜੇ.ਈ. ਬਰਖ਼ਾਸਤ

ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੜਕ ਨਿਰਮਾਣ ’ਚ ਘਟੀਆ ਮਟੀਰੀਅਲ ਵਰਤਣ ਦੇ ਦੋਸ਼ 'ਚ ਜਿੱਥੇ ਮੰਡੀਕਰਨ ਬੋਰਡ ਦੇ ਜੂਨੀਅਰ ਇੰਜੀਨੀਅਰ ਨੂੰ ...

Ad Position 21
No active advertisement
ਅਜੀਤ ਡੈਸਕ 17-11-2025

ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੜਕ ਨਿਰਮਾਣ ’ਚ ਘਟੀਆ ਮਟੀਰੀਅਲ ਵਰਤਣ ਦੇ ਦੋਸ਼ 'ਚ ਜਿੱਥੇ ਮੰਡੀਕਰਨ ਬੋਰਡ ਦੇ ਜੂਨੀਅਰ ਇੰਜੀਨੀਅਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ , ਉੱਥੇ ਐਸ.ਡੀ.ਓ. ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਵਲੋਂ ਸੜਕ ਨਿਰਮਾਣ ਲਈ ਗਠਿਤ ਕੀਤੇ ਉੱਡਣ ਦਸਤੇ ਵਲੋਂ ਕੀਤੀ ਜਾਂਚ ਦੇ ਆਧਾਰ 'ਤੇ ਹੋਈ ਹੈ। ਕਾਬਲੇ-ਗ਼ੌਰ ਰਹੇ ਮਾਰਕਿਟ ਕਮੇਟੀ ਭੀਖੀ ਅਧੀਨ ਆਉਂਦੇ ਪਿੰਡ ਅਨੂਪਗੜ੍ਹ-ਮਾਖਾ ਚਹਿਲਾਂ ਤੋਂ ਰੱਲਾ ਸੰਪਰਕ ਸੜਕ 'ਤੇ ਮਾੜੀ ਸਮੱਗਰੀ ਵਰਤਣ ਦੀ ਵੀਡੀਓ ਕਾਂਗਰਸ ਆਗੂ ਤੇ ਸਾਬਕਾ ਸਰਪੰਚ ਚਰਨਜੀਤ ਸਿੰਘ ਮਾਖਾ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਗਈ ਸੀ, ਜਿਸ ਨੂੰ 750 ਤੋਂ ਵਧੇਰੇ ਲੋਕਾਂ ਵਲੋਂ ਸ਼ੇਅਰ ਕੀਤਾ ਗਿਆ ਸੀ ਅਤੇ ਹਜ਼ਾਰਾਂ ਟਿੱਪਣੀਆਂ ਹੋਈਆਂ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ ਅਗਲੀ ਖ਼ਬਰ ਭਾਰਤ ਬੰਗਲਾਦੇਸ਼ ਦੇ ਲੋਕਾਂ ਦੇ ਸਰਵੋਤਮ ਹਿੱਤਾਂ ਲਈ ਵਚਨਬੱਧ ਹੈ - ਵਿਦੇਸ਼ ਮੰਤਰਾਲਾ
Ad Position 24