27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਛੇਹਰਟਾ 'ਚ ਦਿਨ ਦਿਹਾੜੇ ਗੋਲੀ ਮਾਰ ਕੇ ਵਿਅਕਤੀ ਦਾ ਕਤਲ

ਛੇਹਰਟਾ, (ਅੰਮ੍ਰਿਤਸਰ), 18 ਨਵੰਬਰ (ਪੱਤਰ ਪ੍ਰੇਰਕ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕੇ ਵਿਚ ਅੱਜ ਸਵੇਰੇ ਕਰੀਬ 8:15 ਵਜੇ ਦਿਨ ਦਿਹਾੜੇ ਦੋ ਅਣ-ਪਛਾਤੇ ਮੋਟਰਸਾਈਕਲ ਸਵਾਰਾਂ.....

Ad Position 21
No active advertisement
ਅਜੀਤ ਡੈਸਕ 18-11-2025

ਛੇਹਰਟਾ, (ਅੰਮ੍ਰਿਤਸਰ), 18 ਨਵੰਬਰ (ਪੱਤਰ ਪ੍ਰੇਰਕ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕੇ ਵਿਚ ਅੱਜ ਸਵੇਰੇ ਕਰੀਬ 8:15 ਵਜੇ ਦਿਨ ਦਿਹਾੜੇ ਦੋ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਉਮਰ ਕਰੀਬ 40 ਸਾਲ, ਜੋ ਕਿ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਪਿਛੋਂ ਆ ਰਹੇ ਦੋ ਮੋਟਰਸਾਈਕਲ ’ਤੇ ਸਵਾਰ ਨੌਜਵਾਨਾਂ ਵਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਤੇ ਇਕ ਗੋਲੀ ਉਸ ਦੀ ਗਰਦਨ ਵਿਚ ਲੱਗ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਏ.ਸੀ.ਪੀ. ਡੀ. ਹਰਮਿੰਦਰ ਸਿੰਘ ਸੰਧੂ ਮੌਕੇ ’ਤੇ ਪਹੁੰਚੇ ਤੇ ਉਨ੍ਹਾਂ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਆਂਧਰਾ ਪ੍ਰਦੇਸ਼: ਪੁਲਿਸ ਨਾਲ ਮੁਕਾਬਲੇ ਵਿਚ ਛੇ ਮਾਓਵਾਦੀ ਢੇਰ ਅਗਲੀ ਖ਼ਬਰ ਅੰਮ੍ਰਿਤਸਰ ਦੇ ਬੱਸ ਅੱਡੇ ਵਿਖੇ ਗੋਲੀਆਂ ਮਾਰ ਕੇ ਬੱਸ ਚੈੱਕਰ ਦਾ ਕਤਲ
Ad Position 24