27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਕੇਂਦਰ ਸਰਕਾਰ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਮਨਾਈ

ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਵਲੋਂ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਰਾਜਪਾਲ....

Ad Position 21
No active advertisement
ਅਜੀਤ ਡੈਸਕ 18-11-2025

ਅੰਮ੍ਰਿਤਸਰ, 18 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਵਲੋਂ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਦੀ 5ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਕੇਂਦਰੀ ਮੰਤਰੀ ਡਾ. ਵਰਿੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 5 ਸਾਲ ਪਹਿਲਾਂ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਨਸ਼ਾ ਖਤਮ ਕਰਨ ਲਈ ਵੱਡੇ ਕਦਮ ਚੁੱਕੇ ਗਏ ਹਨ।

ਉਨ੍ਹਾਂ ਦੱਸਿਆ ਕਿ ਨਸ਼ਾ ਦੇਸ਼ ਨੂੰ ਖੋਖਲਾ ਕਰ ਰਿਹਾ ਹੈ, ਜਿਸ ਤੋਂ ਬਚਣ ਲਈ ਨੌਜਵਾਨਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਖ਼ਿਲਾਫ਼ ਇਸ ਜੰਗ ਨੂੰ ਹੋਰ ਵੀ ਨਿਰਣਾਇਕ ਬਣਾਇਆ ਜਾਵੇਗਾ। ਇਸ ਮੌਕੇ ੳੇੁਲੰਪੀਅਨਾਂ ਸਮੇਤ ਵੱਖ ਵੱਖ ਖੇਡਾਂ ਅਤੇ ਹੋਰ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ, ਉਪਰੰਤ ਨਸ਼ਾ ਖ਼ਤਮ ਕਰਨ ਦੀ ਸਹੁੰ ਚੁੱਕੀ ਗਈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਵਾਇਰਲ ਵੀਡੀਓ ਮਾਮਲਾ: ਪੰਜਾਬ ਪੁਲਿਸ ਨੇ ਵੀਡੀਓ ਨੂੰ ਦੱਸਿਆ ਗਲਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਹੈ ਸਾਡੀ ਵਿਰਾਸਤ- ਮੁੱਖ ਮੰਤਰੀ ਮਾਨ
Ad Position 24