27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2025

ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੈਰ ਸਪਾਟਾ ਮੰਤਰੀ ਸੋਂਦ ਅਤੇ ਵਿਭਾਗ ਦੇ ਡਾਇਰੈਕਟਰ ਤੋਂ ਮੰਗਿਆ ਸਪੱਸ਼ਟੀਕਰਨ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ....

Ad Position 21
No active advertisement
ਅਜੀਤ ਡੈਸਕ 18-11-2025

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਣਪ੍ਰੀਤ ਸਿੰਘ ਸੋਂਦ ਤੇ ਇਸ ਵਿਭਾਗ ਦੇ ਡਾਇਰੈਕਟਰ ਪਾਸੋਂ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਮਰਯਾਦਾ ਵਿਰੁੱਧ ਪੇਸ਼ਕਾਰੀ ਕਰਨ ਲਈ ਸਪੱਸ਼ਟੀਕਰਨ ਮੰਗਿਆ ਗਿਆ ਹੈ ।

ਅਕਾਲ ਤਖਤ ਸਕੱਤਰੇਤ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਮੰਤਰੀ ਸ. ਸੋਂਦ ਨੂੰ ਆਪਣਾ ਸਪੱਸ਼ਟੀਕਰਨ ਇਕ ਹਫ਼ਤੇ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪਹੁੰਚ ਕੇ ਦੇਣ ਲਈ ਆਖਿਆ ਗਿਆ ਹੈ ਜਦਕਿ ਵਿਭਾਗ ਦੇ ਡਾਇਰੈਕਟਰ ਲਿਖਤੀ ਰੂਪ ਵਿਚ ਸਪਸ਼ਟੀਕਰਨ ਭੇਜਣਗੇ।

Ad Position 22
No active advertisement
ਪਿਛਲੀ ਖ਼ਬਰ ਗੱਡੀਆਂ ਦੀ ਆਪਸੀ ਟੱਕਰ ਵਿਚ ਦੋ ਦੀ ਮੌਤ ਅਗਲੀ ਖ਼ਬਰ ਵਿਅਕਤੀ ਨੇ ਨਗਰ ਨਿਗਮ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹਾਲਤ ਗੰਭੀਰ
Ad Position 24