28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅੱਜ ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਦੇ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ

ਅਮਰਾਵਤੀ, 18 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਸਵੇਰੇ 10 ਵਜੇ ਆਂਧਰਾ ਪ੍ਰਦੇਸ਼ ਦੇ ਪੁੱਟਪਾਰਥੀ ਵਿਚ ਸੱਤਿਆ....

Ad Position 21
No active advertisement
ਅਜੀਤ ਡੈਸਕ 19-11-2025

ਅਮਰਾਵਤੀ, 18 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਸਵੇਰੇ 10 ਵਜੇ ਆਂਧਰਾ ਪ੍ਰਦੇਸ਼ ਦੇ ਪੁੱਟਪਾਰਥੀ ਵਿਚ ਸੱਤਿਆ ਸਾਈਂ ਬਾਬਾ ਮੰਦਰ ਅਤੇ ਮਹਾਸਮਾਧੀ ਪਹੁੰਚੇ। ਉਨ੍ਹਾਂ ਨੇ ਪ੍ਰਾਰਥਨਾ ਕੀਤੀ ਅਤੇ ਸੱਤਿਆ ਸਾਈਂ ਬਾਬਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰੇ ਦੌਰਾਨ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਵੀ ਉਨ੍ਹਾਂ ਨਾਲ ਮੌਜੂਦ ਸਨ। ਥੋੜ੍ਹੀ ਦੇਰ ਬਾਅਦ ਪ੍ਰਧਾਨ ਮੰਤਰੀ ਸੱਤਿਆ ਸਾਈਂ ਬਾਬਾ ਦੇ ਸ਼ਤਾਬਦੀ ਸਮਾਰੋਹ ਵਿਚ ਸ਼ਾਮਿਲ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਇਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਦਾ ਇਕ ਸੈੱਟ ਜਾਰੀ ਕਰਨਗੇ। ਉਹ ਇਸ ਦੌਰਾਨ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਕੋਇੰਬਟੂਰ, ਤਾਮਿਲਨਾਡੂ ਜਾਣਗੇ। ਦੁਪਹਿਰ ਲਗਭਗ 1:30 ਵਜੇ ਉਹ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 21ਵੀਂ ਕਿਸ਼ਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਥੇ ਵੀ ਇਕੱਠ ਨੂੰ ਸੰਬੋਧਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਸੁਰੱਖਿਆ ਬਲਾਂ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ, ਮਾਰੇ ਗਏ 7 ਮਾਓਵਾਦੀ ਅਗਲੀ ਖ਼ਬਰ ਆਰ. ਐੱਸ. ਐੱਸ.ਆਗੂ ਕਤਲ ਮਾਮਲਾ: ਦੋ ਵਿਅਕਤੀ ਗ੍ਰਿਫ਼ਤਾਰ- ਸੂਤਰ
Ad Position 24