28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਲੜਕੀ ਵਲੋਂ ਵਿਆਹ ਤੋਂ ਮਨ੍ਹਾ ਕਰਨ ’ਤੇ ਨੌਜਵਾਨ ਨੇ ਲਾਇਆ ਫ਼ਾਹਾ

ਜਲੰਧਰ, 19 ਨਵੰਬਰ- ਜਲੰਧਰ ਦੇ ਭਾਰਗਵ ਕੈਂਪ ਦੇ ਰਹਿਣ ਵਾਲੇ ਅਮਨਦੀਪ ਨੇ ਆਪਣੀ ਪ੍ਰੇਮਿਕਾ ਵਲੋਂ ਵਿਆਹ ਤੋਂ ਇਨਕਾਰ ਕਰਨ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ...

Ad Position 21
No active advertisement
ਅਜੀਤ ਡੈਸਕ 19-11-2025

ਜਲੰਧਰ, 19 ਨਵੰਬਰ- ਜਲੰਧਰ ਦੇ ਭਾਰਗਵ ਕੈਂਪ ਦੇ ਰਹਿਣ ਵਾਲੇ ਅਮਨਦੀਪ ਨੇ ਆਪਣੀ ਪ੍ਰੇਮਿਕਾ ਵਲੋਂ ਵਿਆਹ ਤੋਂ ਇਨਕਾਰ ਕਰਨ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨੇ ਲੜਕੀ ਅਤੇ ਉਸਦੇ ਪਰਿਵਾਰ ਵਲੋਂ ਲਗਾਤਾਰ ਪਰੇਸ਼ਾਨ ਕਰਨ ਅਤੇ ਵਿਆਹ ਤੋਂ ਇਨਕਾਰ ਕਰਨ ਕਾਰਨ ਇਹ ਭਿਆਨਕ ਕਦਮ ਚੁੱਕਿਆ ਹੈ। ਉਸਨੇ ਆਪਣੀ ਮੌਤ ਤੋਂ ਪਹਿਲਾਂ ਛੇ ਵੀਡੀਓ ਵੀ ਬਣਾਈਆਂ। ਮ੍ਰਿਤਕ ਦੀ ਮਾਂ ਨੇ ਦੋਸ਼ ਲਗਾਇਆ ਕਿ ਉਸਦਾ ਪੁੱਤਰ ਦੋ ਸਾਲਾਂ ਤੋਂ ਇਕ ਲੜਕੀ ਨਾਲ ਸੰਬੰਧਾਂ ਵਿਚ ਸੀ, ਜਿਸ ਦਾ ਘਰ ਭਾਰਗਵ ਕੈਂਪ ਪੁਲਿਸ ਸਟੇਸ਼ਨ ਦੇ ਪਿੱਛੇ ਸਥਿਤ ਹੈ। ਪਰਿਵਾਰ ਨੇ ਰਿਸ਼ਤੇ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਲਗਭਗ ਦੋ ਸਾਲ ਪਹਿਲਾਂ ਜਲੰਧਰ ਦੇ ਹੋਟਲ ਡਾਊਨਟਾਊਨ ਵਿਚ ਉਨ੍ਹਾਂ ਦੀ ਮੰਗਣੀ ਕਰਵਾਈ ਸੀ। ਉਸ ਸਮੇਂ ਲੜਕੀ ਦੇ ਪਰਿਵਾਰ ਨੇ ਲੜਕੇ ਦੀ ਛੋਟੀ ਉਮਰ ਦਾ ਹਵਾਲਾ ਦਿੰਦੇ ਹੋਏ ਪੰਜ ਸਾਲ ਲਈ ਮੁਲਤਵੀ ਕਰਨ ਦੀ ਬੇਨਤੀ ਕੀਤੀ, ਜਿਸ 'ਤੇ ਲੜਕੇ ਦਾ ਪਰਿਵਾਰ ਸਹਿਮਤ ਹੋ ਗਿਆ। ਪਰਿਵਾਰ ਦੇ ਅਨੁਸਾਰ ਮੰਗਣੀ ਤੋਂ ਬਾਅਦ, ਲੜਕੀ ਅਕਸਰ ਉਨ੍ਹਾਂ ਦੇ ਘਰ ਆਉਂਦੀ ਰਹਿੰਦੀ ਸੀ ਅਤੇ ਉਹ ਫ਼ੋਨ ’ਤੇ ਗੱਲਬਾਤ ਕਰਦੇ ਰਹਿੰਦੇ ਸਨ।

ਹਾਲਾਂਕਿ ਇਕ ਮਹੀਨਾ ਪਹਿਲਾਂ ਲੜਕੀ ਨੇ ਅਚਾਨਕ ਗੱਲਬਾਤ ਕਰਨਾ ਬੰਦ ਕਰ ਦਿੱਤਾ, ਜਿਸ ਕਾਰਨ ਨੌਜਵਾਨ ਮਾਨਸਿਕ ਤਣਾਅ ਵਿਚ ਆ ਗਿਆ। ਜਦੋਂ ਮ੍ਰਿਤਕ ਦੀ ਭੈਣ ਅਤੇ ਮਾਂ ਲੜਕੀ ਦੇ ਘਰ ਉਸ ਨਾਲ ਗੱਲ ਕਰਨ ਲਈ ਗਈਆਂ, ਤਾਂ ਉਨ੍ਹਾਂ ਨਾਲ ਕਥਿਤ ਤੌਰ 'ਤੇ ਬਦਸਲੂਕੀ ਕੀਤੀ ਗਈ ਅਤੇ ਵਿਆਹ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ।


ਸੂਚਨਾ ਮਿਲਣ 'ਤੇ ਭਾਰਗਵ ਕੈਂਪ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੱਖੇ ਨਾਲ ਲਟਕਦੇ ਨੌਜਵਾਨ ਨੂੰ ਹੇਠਾਂ ਉਤਾਰਿਆ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਲਈ ਖੁਸ਼ੀ ਦਾ ਦਿਨ- ਕਿਸਾਨ ਉਤਸਵ ਦਿਵਸ: ਸ਼ਿਵਰਾਜ ਸਿੰਘ ਚੌਹਾਨ ਅਗਲੀ ਖ਼ਬਰ ਸ਼ਤਾਬਦੀ ਨੂੰ ਲੈ ਕੇ ਗੁਰਦੁਆਰਾ ਮਟਨ ਸਾਹਿਬ ਕਸ਼ਮੀਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪਹੁੰ...
Ad Position 24