28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਲੋਹਟਬੱਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ

ਲੋਹਟਬੱਦੀ (ਲੁਧਿਆਣਾ), 19 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਦਿਆਲਾ ਜੀ...

Ad Position 21
No active advertisement
ਅਜੀਤ ਡੈਸਕ 19-11-2025

ਲੋਹਟਬੱਦੀ (ਲੁਧਿਆਣਾ), 19 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਦਿਆਲਾ ਜੀ, ਸ਼ਹੀਦ ਭਾਈ ਸਤੀ ਦਾਸ ਜੀ ਦੇ ਸਿਦਕ ਸਵੈਮਾਨ ਬੇ-ਮਿਸਾਲ ਅਦੁੱਤੀਆਂ ਲਾਸਾਨੀ ਸ਼ਹਾਦਤਾਂ ਨੂੰ ਮੁੱਖ ਰੱਖਦਿਆਂ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸੰਬੰਧੀ ਨਗਰ ਕੀਰਤਨਾਂ ਦੀ ਲੜੀ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ ਵਲੋਂ ਅੱਜ ਸੰਤ ਬਾਬਾ ਧਿਆਨ ਸਿੰਘ ਜੀ, ਸੰਤ ਬਾਬਾ ਦਲੀਪ ਸਿੰਘ ਜੀ, ਸੰਤ ਬਾਬਾ ਮਾਨ ਸਿੰਘ ਜੀ ਅਤੇ ਸੰਤ ਬਾਬਾ ਚੰਨਣ ਸਿੰਘ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਜੈਕਾਰਿਆਂ ਦੀ ਗੂੰਜ ਨਾਲ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਗਿਆ।ਨਗਰ ਕੀਰਤਨ ਦੀ ਆਰੰਭਤਾ ਅਰਦਾਸ ਮੌਜੂਦਾ ਮੁਖੀ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕੀਤੀ।ੳਨ੍ਹਾਂ ਨਾਲ ਵੱਡੀ ਗਿਣਤੀ ਸੰਪਰਦਾਇ ਦੇ ਸੰਤ-ਮਹਾਂਪੁਰਸ਼ ਵੀ ਹਾਜਰ ਸਨ।

Ad Position 22
No active advertisement
ਪਿਛਲੀ ਖ਼ਬਰ ਅਨਮੋਲ ਬਿਸ਼ਨੋਈ ਨੂੰ ਲਿਆਂਦਾ ਗਿਆ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿਚ ਅਗਲੀ ਖ਼ਬਰ ਅਫ਼ਗਾਨਿਸਤਾਨ ਦੇ ਵਣਜ ਮੰਤਰੀ ਅਜ਼ੀਜ਼ੀ ਅਧਿਕਾਰਤ ਦੌਰੇ ਲਈ ਪਹੁੰਚੇ ਭਾਰਤ
Ad Position 24