28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ

ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲਾ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦਾ ਮੈਂਬਰ ...

Ad Position 21
No active advertisement
ਅਜੀਤ ਡੈਸਕ 19-11-2025

ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲਾ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ। ਉਸ ਵਲੋਂ ਬਲਕੌਰ ਸਿੰਘ ਤੋਂ ਇਲਾਵਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਗਾਇਕ ਮਨਕੀਰਤ ਔਲਖ, ਗੁਰਮੀਤ ਬਬਲੂ ਅਤੇ ਅਮਨ ਜੈਕੀਪੁਰ ਨੂੰ ਵੀ ਇਹ ਧਮਕੀ ਦਿੱਤੀ ਹੈ। ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਅਜਿਹੀਆਂ ਧਮਕੀਆਂ ਪਹਿਲਾਂ ਵੀ ਆ ਚੁੱਕੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਗੈਂਗਸਟਰਾਂ ਦੇ ਹੌਸਲੇ ਬੁਲੰਦ ਹਨ ਜਦਕਿ ਪੰਜਾਬ 'ਚ ਦਿਨ-ਦਿਹਾੜੇ ਨੌਜਵਾਨਾਂ ਦੇ ਕਤਲ ਹੋ ਰਹੇ ਹਨ ਅਤੇ ਬਦਮਾਸ਼ ਜੇਲ੍ਹਾਂ ਵਿਚ ਬੈਠੇ ਆਪਣਾ ਕਾਰੋਬਾਰ ਚਲਾ ਰਹੇ ਹਨ। ਥਾਣਾ ਸਦਰ ਮਾਨਸਾ ਦੇ ਐਸ. ਐਚ. ਓ. ਬਲਵੀਰ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਹਾਲੇ ਤੱਕ ਲਿਖਤੀ ਤੌਰ 'ਤੇ ਕੋਈ ਵੀ ਸ਼ਿਕਾਇਤ ਨਹੀਂ ਪੁੱਜੀ।

Ad Position 22
No active advertisement
ਪਿਛਲੀ ਖ਼ਬਰ ਨਿਤਿਸ਼ ਕੁਮਾਰ ਦੇ 10ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦਾ ਬਹੁਤ ਉਤਸ਼ਾਹ : ਸ਼ਾਹਨਵਾਜ਼ ਹੁਸੈਨ ਅਗਲੀ ਖ਼ਬਰ ਆਈ.ਸੀ.ਸੀ.ਨੇ ਅੰਡਰ-19 ਵਿਸ਼ਵ ਕੱਪ 2026 ਦਾ ਸ਼ਡਿਊਲ ਐਲਾਨਿਆ
Ad Position 24