28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਬੰਗਲਾਦੇਸ਼ ਦੇ ਐਨ.ਐਸ.ਏ. ਰਹਿਮਾਨ ਨੇ ਭਾਰਤੀ ਹਮਰੁਤਬਾ ਡੋਵਾਲ ਨਾਲ ਮੁਲਾਕਾਤ ਕੀਤੀ, ਦੁਵੱਲੇ ਮੁੱਦਿਆਂ 'ਤੇ ਹੋਈ ਚਰਚਾ

ਨਵੀਂ ਦਿੱਲੀ , 19 ਨਵੰਬਰ (ਏਐਨਆਈ): ਬੰਗਲਾਦੇਸ਼ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਖਲੀਲੁਰ ਰਹਿਮਾਨ ਨੇ ਰਾਸ਼ਟਰੀ ਰਾਜਧਾਨੀ ਵਿਚ ਐਨ ਐਸ ਏ ਅਜੀਤ ਡੋਵਾਲ ਨਾਲ ਮੁਲਾਕਾਤ ...

Ad Position 21
No active advertisement
ਅਜੀਤ ਡੈਸਕ 19-11-2025

ਨਵੀਂ ਦਿੱਲੀ , 19 ਨਵੰਬਰ (ਏਐਨਆਈ): ਬੰਗਲਾਦੇਸ਼ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਖਲੀਲੁਰ ਰਹਿਮਾਨ ਨੇ ਰਾਸ਼ਟਰੀ ਰਾਜਧਾਨੀ ਵਿਚ ਐਨ ਐਸ ਏ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ । ਬੰਗਲਾਦੇਸ਼ ਹਾਈ ਕਮਿਸ਼ਨ ਦੇ ਇਕ ਬਿਆਨ ਦੇ ਅਨੁਸਾਰ, ਐਨ.ਐਸ.ਏ. ਨੇ ਕੋਲੰਬੋ ਸੁਰੱਖਿਆ ਸੰਮੇਲਨ ਦੇ ਕੰਮਕਾਜ ਅਤੇ ਮੁੱਖ ਦੁਵੱਲੇ ਮੁੱਦਿਆਂ 'ਤੇ ਚਰਚਾ ਕੀਤੀ। ਰਹਿਮਾਨ ਨੇ ਐਨ.ਐਸ.ਏ. ਡੋਵਾਲ ਨੂੰ ਬੰਗਲਾਦੇਸ਼ ਆਉਣ ਦਾ ਸੱਦਾ ਵੀ ਦਿੱਤਾ।

ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਿਆਨ ਵਿਚ ਕਿਹਾ ਗਿਆ ਹੈ, "ਰਾਸ਼ਟਰੀ ਸੁਰੱਖਿਆ ਸਲਾਹਕਾਰ, ਡਾ. ਖਲੀਲੁਰ ਰਹਿਮਾਨ ਦੀ ਅਗਵਾਈ ਵਿਚ ਕੋਲੰਬੋ ਸੁਰੱਖਿਆ ਸੰਮੇਲਨ (ਸੀ.ਐਸ.ਸੀ.) ਦੀ ਸੱਤਵੀਂ ਐਨ.ਐਸ.ਏ.-ਪੱਧਰੀ ਮੀਟਿੰਗ ਲਈ ਬੰਗਲਾਦੇਸ਼ ਦੇ ਵਫ਼ਦ ਨੇ ਅੱਜ ਦਿੱਲੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਅਜੀਤ ਡੋਵਾਲ ਅਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੀ.ਐਸ.ਸੀ. ਦੇ ਕੰਮ ਅਤੇ ਮੁੱਖ ਦੁਵੱਲੇ ਮੁੱਦਿਆਂ 'ਤੇ ਚਰਚਾ ਕੀਤੀ। ਡਾ. ਰਹਿਮਾਨ ਨੇ ਸ਼੍ਰੀ ਡੋਵਾਲ ਨੂੰ ਆਪਣੀ ਸਹੂਲਤ ਅਨੁਸਾਰ ਬੰਗਲਾਦੇਸ਼ ਆਉਣ ਦਾ ਸੱਦਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਸ਼ੇਖ ਹਸੀਨਾ ਦੇ ਫੈਸਲੇ 'ਤੇ ਤਣਾਅ ਵਿਚਾਲੇ ਬੰਗਲਾਦੇਸ਼ ਦੇ NSA ਨੇ ਦਿੱਲੀ ਵਿਚ ਅਜੀਤ ਡੋਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਯੂਟਿਊਬ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਗੁਰਬਾਣੀ ਕੀਰਤਨ ਪ੍ਰਸਾਰਨ ਚੈਨਲ ਨੂੰ ਇਕ ਹਫ਼ਤੇ ਲਈ ਕੀਤਾ ਮੁਅੱਤਲ
Ad Position 24